28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪਿੰਡ ਤਰਫਾਨ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 20-04-2026
ਤਰਸਿੱਕਾ, 19 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਅੱਜ ਪਿੰਡ ਤਰਫਾਨ ਸਾਧਪੁਰ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਰਣਜੀਤ ਸਿੰਘ ਮਾਗਾ ਸਰਾਏਾ ਦੇ ਜਥੇ ਨੇ ਕੀਰਤਨ ਤੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ | ਇਹ ਸਮਾਗਮ ਭਾਈ ਧਰਮ ਸਿੰਘ ਤਰਫਾਨ ਹੁਣਾ ਦੀ ਰਾਹਨੁਮਾਈ ਹੇਠ ਕਰਵਾਇਆ ਗਿਆ | ਇਸ ਸਮਾਗਮ ਵਿਚ ਸੰਤ ਬਾਬਾ ਸੱਜਣ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਬੋਪਾਰਾਏ, ਪਿ੍ੰ: ਬਚਿੱਤਰ ਸਿੰਘ ਤਰਸਿੱਕਾ ਪ੍ਰਧਾਨ ਕ੍ਰਾਂਤੀਕਾਰੀ ਲੋਕ ਚੇਤਨਾ ਲਹਿਰ, ਨੰਬਰਦਾਰ ਹਰਦੀਪ ਸਿੰਘ ਅਮੋਲਕਜੀਤ ਸਿੰਘ ਤਰਸਿੱਕਾ ਅਤੇ ਹੋਰ ਆਈਆਂ ਹੋਈਆਂ ਸ਼ਖ਼ਸੀਅਤਾਂ ਨੂੰ ਧਰਮ ਸਿੰਘ ਤਰਫਾਨ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬਲਵਿੰਦਰ ਸਿੰਘ ਚੋਗਾਵਾਂ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਸਤਨਾਮ ਸਿੰਘ, ਹਰਦੀਪ ਸਿੰਘ, ਗੁਰਮੇਜ ਸਿੰਘ, ਗੁਰਭੇਜ ਸਿੰਘ, ਮਨਜੀਤ ਸਿੰਘ ਆਦਿ ਸੇਵਕਾਂ ਨੇ ਹਾਜ਼ਰੀਆਂ ਭਰੀਆਂ | ਗੁਰੂ ਕਾ ਲੰਗਰ ਅਤੁੱਟ ਵਰਤਿਆ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਵਲੋਂ ਰੋਸ ਮੀਟਿੰਗ <br/> ਅਗਲੀ ਖ਼ਬਰ ਸਰਹੱਦੀ ਪਿੰਡ ਪੰਡੋਰੀ ਵਿਖੇ ਗਲੋਬਲ ਕਿ੍ਸਚਨ ਐਕਸ਼ਨ ਕਮੇਟੀ ਵਲੋਂ 21 ਮੈਂਬਰੀ ਕਮੇਟੀ ਦਾ ਗਠਨ <br/>
Ad Position 24