28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਨਸ਼ੀਲੇ ਪਦਾਰਥਾਂ ਸਮੇਤ ਦੋ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 20-04-2026
ਤਰਨ ਤਾਰਨ, 19 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਪੱਟੀ ਦੇ ਏ.ਐਸ.ਆਈ. ਚਰਨਜੀਤ ਸਿੰਘ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸੰਬੰਧ ਵਿਚ ਪਿੰਡ ਦੁਬਲੀ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੇ ਸਾਹਮਣੇ ਤੋਂ ਇਕ ਨੌਜਵਾਨ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਨੌਜਵਾਨ ਦੀ ਪਛਾਣ ਸਚਿਆਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਠੱਠਾ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐਸ.ਆਈ. ਵਰਿਆਮ ਸਿੰਘ ਗਸ਼ਤ ਦੇ ਸੰਬੰਧ ਵਿਚ ਨੇੜ੍ਹੇ ਐਫ.ਸੀ.ਆਈ. ਗੌਦਾਮ ਨੌਸ਼ਹਿਰਾ ਪੰਨੂੰਆਂ ਮੌਜੂਦ ਸਨ ਤਾਂ ਉਨ੍ਹਾਂ ਨੂੰ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ | ਸ਼ੱਕ ਪੈਣ 'ਤੇ ਪੁਲਿਸ ਵਲੋਂ ਜਦੋਂ ਉਕਤ ਨੌਜਵਾਨ ਨੂੰ ਕਾਬੂ ਕੀਤਾ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਹੋਇਆ | ਫੜੇ ਗਏ ਨੌਜਵਾਨ ਦੀ ਪਛਾਣ ਗੁਰਭੇਜ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਵਾਰਡ ਨੰਬਰ 2 ਪੱਟੀ ਵਜੋਂ ਹੋਈ |
Ad Position 22
No active advertisement
ਪਿਛਲੀ ਖ਼ਬਰ ਸਿਟੀਜ਼ਨ ਕੌਂਸਲ ਨੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਸੱਭਿਆਚਾਰ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਆਬਕਾਰੀ ਅਫ਼ਸਰ ਬਤਰਾ ਤੇ ਇੰਸਪੈਕਟਰਾਂ ਵਲੋਂ ਮੰਨਾ ਅਤੇ ਜ਼ੋਰਾਵਰ ਨਾਲੇ ਅਫਸੋਸ ਪ੍ਰਗਟ <br/>
Ad Position 24