28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬਿ੍ਟਿਸ਼ ਵਿਕਟੋਰੀਆ ਸਕੂਲ ਗੋਇੰਦਵਾਲ ਸਾਹਿਬ ਦਾ ਸੀ.ਬੀ.ਐੱਸ.ਈ. ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/>

Ad Position 21
No active advertisement
ਅਜੀਤ ਡੈਸਕ 20-04-2026
ਗੋਇੰਦਵਾਲ ਸਾਹਿਬ, 19 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਥੋੜ੍ਹੇ ਹੀ ਸਮੇਂ ਵਿਚ ਵਿੱਦਿਆ ਅਤੇ ਹੋਰ ਵੱਖ-ਵੱਖ ਖੇਤਰਾਂ ਵਿਚ ਨਵੇਂ ਮੁਕਾਮ ਹਾਸਲ ਕਰ ਰਹੀ ਵਿੱਦਿਅਕ ਸੰਸਥਾ ਬਿ੍ਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਦੌਰਾਨ ਸੁਖਬੀਰ ਸਿੰਘ ਨੇ 93 ਫ਼ੀਸਦੀ, ਵਿਨਾਇਕ ਚੋਪੜਾ ਨੇ 93 ਫ਼ੀਸਦੀ, ਹਰਪ੍ਰੀਤ ਕੌਰ ਨੇ 90 ਫ਼ੀਸਦੀ ਅਤੇ ਗੌਰਿਕਾ ਅਰੋੜਾ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ | ਬੱਚਿਆਂ ਦੀ ਇਸ ਪ੍ਰਾਪਤੀ ਤੇ ਸਕੂਲ ਮੈਨੇਜ਼ਮੈਂਟ ਅਤੇ ਅਧਿਆਪਕਾਂ 'ਚ ਖੁਸ਼ੀ ਦੀ ਲਹਿਰ ਪਾਈ ਗਈ ਅਤੇ ਨਤੀਜੇ ਦੀ ਖੁਸ਼ੀ 'ਚ ਸਕੂਲ ਮੈਨੇਜ਼ਮੈਂਟ ਵਲੋਂ ਬੱਚਿਆਂ ਅਤੇ ਅਧਿਆਪਕਾਂ ਨੂੰ ਮਠਿਆਈ ਵੰਡੀ ਗਈ | ਇਸ ਮੌਕੇ ਬੋਲਦਿਆਂ ਸੰਸਥਾ ਦੇ ਚੇਅਰਮੈਨ ਸ਼ਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮ.ਡੀ ਸਾਹਿਲ ਪੱਬੀ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਕਾਮਯਾਬੀ ਲਈ ਵਧੀਆ ਲਈ ਵਧਾਈ ਦਿੱਤੀ | ਉਨ੍ਹਾਂ ਨੇ ਭਵਿੱਖ ਵਿਚ ਵੀ ਬੱਚਿਆਂ ਨੂੰ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਅਤੇ ਦੇਸ਼ ਦੇ ਇਕ ਚੰਗੇ ਨਾਗਰਿਕ ਬਣਨ ਸੰਦੇਸ਼ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਬ੍ਰਹਮਪੁਰਾ ਪਰਿਵਾਰ ਨੂੰ ਖਡੂਰ ਸਾਹਿਬ ਹਲਕੇ ਤੋਂ ਅੱਖੋਂ-ਪਰੋਖੇ ਕਰਨ ਨਾਲ ਟਕਸਾਲੀ ਵਰਕਰਾਂ ਦੇ ਮਨਾਂ ਨੂੰ ਪੁੱਜੀ ਠੇਸ- ਜ... ਅਗਲੀ ਖ਼ਬਰ ਲਿਖਾਰੀ ਸਾਹਿਤ ਸਭਾ ਹਰੀਕੇ ਵਲੋਂ ਦੋ ਪੁਸਤਕਾਂ ਦਾ ਲੋਕ ਅਰਪਣ ਤੇ ਕਵੀ ਦਰਬਾਰ <br/>
Ad Position 24