28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬ੍ਰਹਮਪੁਰਾ ਪਰਿਵਾਰ ਨੂੰ ਖਡੂਰ ਸਾਹਿਬ ਹਲਕੇ ਤੋਂ ਅੱਖੋਂ-ਪਰੋਖੇ ਕਰਨ ਨਾਲ ਟਕਸਾਲੀ ਵਰਕਰਾਂ ਦੇ ਮਨਾਂ ਨੂੰ ਪੁੱਜੀ ਠੇਸ- ਜਥੇ. ਮੇਘ ਸਿੰਘ <br/>

Ad Position 21
No active advertisement
ਅਜੀਤ ਡੈਸਕ 20-04-2026
ਖਡੂਰ ਸਾਹਿਬ, 19 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਖਡੂਰ ਸਾਹਿਬ ਹਲਕੇ ਦੀ ਪਿਛਲੇ ਲੰਮੇ ਸਮੇਂ ਤੋਂ ਸੇਵਾ ਕਰਦੇ ਆ ਰਹੇ ਬ੍ਰਹਮਪੁਰਾ ਪਰਿਵਾਰ ਨੂੰ ਅੱਖੋਂ ਪਰੋਖੇ ਕਰਨ ਨਾਲ ਟਕਸਾਲੀ ਵਰਕਰਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ, ਕਿਉਂਕਿ ਜੇਕਰ ਹਲਕੇ ਵਿਚ ਦਿਨ-ਰਾਤ ਮਿਹਨਤ ਕਰਕੇ ਅਕਾਲੀ ਦਲ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਅਤੇ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿਚ ਸਦਾ ਹੀ ਸ਼ਰੀਕ ਹੋਣ ਵਾਲੇ ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਨੂੰ ਅਕਾਲੀ ਦਲ ਵਲੋਂ ਬਿਨਾਂ ਕਿਸੇ ਕਾਰਨ ਹਲਕਾ ਇੰਚਾਰਜ ਤੋਂ ਲਾਂਭੇ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਟਕਸਾਲੀ ਵਰਕਰਾਂ ਦਾ ਕੀ ਬਣੇਗਾ, ਜੋ ਪਿਛਲੇ 30-40 ਸਾਲਾਂ ਤੋਂ ਪਾਰਟੀ ਨਾਲ ਜੁੜ ਕੇ ਦਿਨ-ਰਾਤ ਮਿਹਨਤ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 25 ਸਾਲ ਤੋਂ ਪਾਰਟੀ ਦੀ ਸੇਵਾ ਕਰਦੇ ਆ ਰਹੇ ਜਥੇਦਾਰ ਮੇਘ ਸਿੰਘ ਪ੍ਰੈਸ ਸਕਤਰ ਹਲਕਾ ਖਡੂਰ ਸਾਹਿਬ ਨੇ ਕਰਦਿਆਂ ਕਿਹਾ ਕਿ ਇਸ ਫੈਸਲੇ ਉਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਕ ਵਾਰ ਮੁੜ ਗੌਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਅਸੀਂ ਹਮੇਸ਼ਾਂ ਅਕਾਲੀ ਦਲ ਦੇ ਸਿਪਾਹੀ ਰਹੇ ਹਾਂ ਅਤੇ ਰਹਾਂਗੇ, ਪਰ ਪਾਰਟੀ ਵਰਕਰਾਂ ਦੇ ਇਸ ਤਰਾਂ ਦੇ ਫੈਸਲਿਆ ਨਾਲ ਮਨਾ ਨੂੰ ਠੇਸ ਪੁੱਜਦੀ ਹੈ |

Ad Position 22
No active advertisement
ਪਿਛਲੀ ਖ਼ਬਰ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਮੋਗਾ ਦੀ ਮੀਟਿੰਗ <br/> ਅਗਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ ਗੋਇੰਦਵਾਲ ਸਾਹਿਬ ਦਾ ਸੀ.ਬੀ.ਐੱਸ.ਈ. ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/>
Ad Position 24