28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਲੋਕ ਹਿੱਤਾਂ ਲਈ ਕੰਮ ਕੀਤਾ-ਕੰਚਨਪ੍ਰੀਤ ਕੌਰ <br/>

Ad Position 21
No active advertisement
ਅਜੀਤ ਡੈਸਕ 20-04-2026
ਝਬਾਲ, 19 ਅਪ੍ਰੈਲ (ਸੁਖਦੇਵ ਸਿੰਘ)-ਪੰਜਾਬ ਦੀ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਹਿੱਤਾਂ ਲਈ ਕੋਈ ਕੰਮ ਨਹੀਂ ਕੀਤਾ, ਸਗੋਂ ਇਸ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਲੋਕਾਂ ਦਿੱਤੀਆਂ ਗਈਆਂ ਮੁਫ਼ਤ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ, ਜੋ ਪੰਜਾਬ ਦੇ ਹਿੱਤਾਂ ਲਈ ਕੰਮ ਕਰਦੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਲੜਾਈ ਲੜ ਸਕਦਾ ਹੈ, ਜਦੋਂ ਕਿ ਦਿੱਲੀ ਤੋਂ ਚੱਲਦੀਆਂ ਸਰਕਾਰਾਂ ਕਦੇ ਵੀ ਪੰਜਾਬ ਦੇ ਹਿੱਤਾਂ ਲਈ ਕੰਮ ਨਹੀਂ ਕਰ ਸਕਦੀਆਂ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੋਹੀ ਹੱਥੀਂ ਲੁੱਟਣ ਵਾਲੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਜ਼ੀਰ ਤੇ ਵਿਧਾਇਕ ਭਿ੍ਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ | ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਨਸ਼ਾ ਤਾਂ ਖਤਮ ਨਹੀਂ ਹੋਇਆ, ਸਗੋਂ ਪਰਿਵਾਰਾਂ ਦੇ ਪੂਰੇ-ਪੂਰੇ ਜੀਅ ਖਤਮ ਹੋ ਗਏ ਹਨ | ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਗੁੰਡਾਗਰਦੀ ਤੇ ਨਸ਼ਿਆਂ ਦਾ ਬੋਲਬਾਲਾ ਵਧਿਆ ਹੈ, ਜਿਸ ਨੂੰ ਸਰਕਾਰ ਕਾਬੂ ਕਰਨ ਵਿਚ ਬੇਅਸਰ ਸਾਬਿਤ ਹੋਈ ਹੈ | ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਉਹ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ |

Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਦੀ ਮਨਜ਼ੂਰੀ ਨਾਲ ਬੇਅਦਬੀ ਬਿੱਲ ਕਾਨੂੰਨ ਬਣਨ ਨਾਲ ਮੁੱਖ ਮੰਤਰੀ ਮਾਨ ਦਾ ਮਾਣ ਨਾਲ ਸਿਰ ਉਚਾ ਹੋ ਗਿਆ ਹੈ-ਚੇਅ. ਬ... ਅਗਲੀ ਖ਼ਬਰ ਜ਼ਮੀਨੀ ਵਿਵਾਦ ਕਾਰਨ ਪਿੰਡ ਕੁਲਾਰ 'ਚ ਚੱਲੀਆਂ ਗੋਲੀਆਂ, ਚਾਰ ਨੌਜਵਾਨ ਜ਼ਖ਼ਮੀ
Ad Position 24