28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਬਣਾਉਣਾ ਮਾਨ ਦੇ ਹਿੱਸੇ ਆਇਆ-ਚੇਅਰਮੈਨ ਚੀਮਾ <br/>

Ad Position 21
No active advertisement
ਅਜੀਤ ਡੈਸਕ 20-04-2026
ਪੱਟੀ, 19 ਅਪ੍ਰੈਲ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਕਾਰਨ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ, ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਸੰਬੰਧੀ ਨਵੀਆਂ ਧਰਾਵਾਂ ਜੋੜ ਕੇ ਸੋਧ ਬਿਲ ਅਸੈਂਬਲੀ ਵਿਚ ਪਿਛਲੇ ਦਿਨੀਂ ਸਰਬਸੰਮਤੀ ਨਾਲ ਪਾਸ ਹੋਣ ਉਪਰੰਤ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਦਸਤਖਤ ਕਰਨ ਨਾਲ ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ ਅਤੇ ਇਸ ਕਾਨੂੰਨ ਤਹਿਤ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਮਿਲ ਸਕਣਗੀਆਂ | ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦਾ ਕਾਨੂੰਨ ਬਣਾਉਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਿੱਸੇ ਆਇਆ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਚੀਮਾ ਚੇਅਰਮੈਨ ਜਲ ਸਰੋਤ ਪ੍ਰਬੰਧਨ ਵਿਕਾਸ ਨਿਗਮ ਪੰਜਾਬ ਅਤੇ ਇੰਚਾਰਜ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਖੰਡੂਰ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਵਾਸਤੇ ਵਿਧਾਨ ਸਭਾ ਵਿਚ ਪਹਿਲਾਂ ਵੀ ਚਾਰ ਵਾਰ ਕਾਨੂੰਨ ਬਣਾਉਣ ਦੀ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਪਿਛਲੇ ਦਿਨੀਂ ਅਸੈਂਬਲੀ ਵਿਚ ਪਾਸ ਹੋਏ ਇਸ ਬਿੱਲ ਨੇ ਕਾਨੂੰਨ ਦੀ ਜਗ੍ਹਾ ਲਈ ਹੈ ਅਤੇ ਇਹ ਕਾਨੂੰਨ ਬਣਾਉਣਾ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਿੱਸੇ ਆਇਆ ਹੈ | ਇਹ ਕਾਨੂੰਨ ਬਣਨ ਨਾਲ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲ ਸਕਣਗੀਆਂ |

Ad Position 22
No active advertisement
ਪਿਛਲੀ ਖ਼ਬਰ ਭਾਈਚਾਰੇ ਨਾਲ ਜੁੜ ਕੇ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਨੂੰ ਨੱਥ ਪਾਈ ਜਾਵੇ-ਡਾ. ਗੁਰਪ੍ਰੀਤ ਸਿੰਘ ਰਾਏ <br/> ਅਗਲੀ ਖ਼ਬਰ ਰਾਜਪਾਲ ਦੀ ਮਨਜ਼ੂਰੀ ਨਾਲ ਬੇਅਦਬੀ ਬਿੱਲ ਕਾਨੂੰਨ ਬਣਨ ਨਾਲ ਮੁੱਖ ਮੰਤਰੀ ਮਾਨ ਦਾ ਮਾਣ ਨਾਲ ਸਿਰ ਉਚਾ ਹੋ ਗਿਆ ਹੈ-ਚੇਅ. ਬ...
Ad Position 24