21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫਤਾਰ-ਐੱਸ.ਐੱਸ.ਪੀ. ਸੁਰਿੰਦਰ ਲਾਂਬਾ

Ad Position 21
No active advertisement
ਅਜੀਤ ਡੈਸਕ 21-04-2026
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਰੱਖ ਭੂਸੇ ਤੋਂ ਸੰਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਜਠੌਲ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ 56 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਜਤਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਸੋਹਲ ਲਿੰਕ ਰੋਡ ਬੁਰਜ ਨਜ਼ਦੀਕ ਨਾਕਾਬੰਦੀ ਦੌਰਾਨ ਹਰਮਨ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਪੱਧਰੀ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ, 600 ਰੁਪਏ ਦੀ ਡਰੱਗ ਮਨੀ ਅਤੇ ਇਕ ਹੈਰੋਇਨ ਤੋਲਣ ਵਾਲਾ ਕੰਡਾ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਸੂਆ ਪਿੰਡ ਮੋਹਨਪੁਰਾ ਨਜ਼ਦੀਕ ਨਾਕਾਬੰਦੀ ਦੌਰਾਨ ਸਮਸ਼ੇਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਚੋਹਲਾ ਸਾਹਿਬ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਕਮਲਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਭੈਣੀ ਗੁਰਮੁੱਖ ਸਿੰਘ ਰੋਡ ਬੈਂਕਾਂ ਤੋਂ ਸਾਜਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਭਿੱਖੀਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਜੈਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਖੇਮਕਰਨ ਤੋਂ ਵਰਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਖੇਮਕਰਨ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਸ ਪਾਸੋਂ ਇਕ ਹੈਰੋਇਨ ਨਾਲ ਲਿਬੜੀ ਹੋਈ ਸਿਲਵਰ ਪੰਨੀ, ਇਕ ਲਾਈਟਰ, ਇਕ ਨੋਟ 20 ਰੁਪਏ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖੇੇਮਕਰਨ ਦੇ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਪੰਜਾਬ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਹਿੰਦੀਪੁਰ ਦੇ ਘਰ ਛਾਪੇਮਾਰੀ ਦੌਰਾਨ ਉਥੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਉਕਤ ਵਿਅਕਤੀ ਫ਼ਰਾਰ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਐੱਚ.ਓ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਮਸ਼ੇਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਹਰੀਕੇ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਅਤੇ 1750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ <br/> ਅਗਲੀ ਖ਼ਬਰ ਪਾਰਟੀ ਪ੍ਰਧਾਨ ਨੂੰ ਬ੍ਰਹਮਪੁਰਾ ਪਰਿਵਾਰ ਵਲੋਂ ਅਕਾਲੀ ਦਲ ਪ੍ਰਤੀ ਕੀਤੀਆਂ ਕੁਰਬਾਨੀਆਂ ਨੂੰ ਯਾਦ ਰੱਖਦੇ ਹੋਏ ਫੈਸਲਾ ਲੈ...
Ad Position 24