21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸਿਹਤ ਵਿਭਾਗ ਵਲੋਂ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ <br/>

Ad Position 21
No active advertisement
ਅਜੀਤ ਡੈਸਕ 21-04-2026
ਜ਼ਰੂਰੀ ਕੰਮ ਹੋਣ 'ਤੇ ਹੀ ਦੁਪਹਿਰ ਸਮੇਂ ਘਰੋਂ ਬਾਹਰ ਨਿਕਲਿਆ ਜਾਵੇ-ਸਿਵਲ ਸਰਜਨ ਡਾ. ਰਾਏ


ਤਰਨ ਤਾਰਨ, 20 ਅਪ੍ਰੈਲ (ਇਕਬਾਲ ਸਿੰਘ ਸੋਢੀ)-ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਆਉਣ ਵਾਲੇ ਦਿਨਾਂ ਵਿਚ ਵਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਕਰਦਿਆਂ ਦੱਸਿਆ ਕਿ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਮਾਰੂ ਸਾਬਿਤ ਹੋ ਸਕਦੀ ਹੈ | ਉਨ੍ਹਾਂ ਦੱਸਿਆ ਕਿ ਗਰਮੀ ਦੌਰਾਨ ਜ਼ਿਲ੍ਹਾ ਵਾਸੀ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ | ਡਾ. ਰਾਏ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਸਲਾਹ ਅਨੁਸਾਰ ਨਵ ਜਨਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜ੍ਹਤ ਲੋਕਾਂ, ਮਾਨਸਿਕ ਤੌਰ 'ਤੇ ਬਿਮਾਰ ਲੋਕਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ, ਹਾਈ ਬਲੱਡ ਪ੍ਰੈਸ਼ਰ ਆਦਿ ਮਰੀਜ਼ਾਂ ਨੂੰ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢੱਕਣ ਵਾਲੇ ਸੂਤੀ ਕੱਪੜੇ ਹੀ ਪਾਉਣੇ ਚਾਹੀਦੇ ਹਨ | ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢਕਣ ਲਈ ਛੱਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿਚ ਨਾ ਜਾਇਆ ਜਾਵੇ | ਜੋ ਲੋਕ ਧੁੱਪ ਵਿਚ ਕੰਮ ਕਰਦੇ ਹਨ, ਉਹ ਸਰੀਰ ਦਾ ਤਾਪਮਾਨ ਘੱਟ ਰੱਖਣ ਲਈ ਥੋੜ੍ਹੀ ਦੇਰ ਬਾਅਦ ਛਾਂ ਵਿਚ ਆਰਾਮ ਕਰਨ ਜਾਂ ਸਿਰ 'ਤੇ ਗਿੱਲਾ ਤੌਲੀਆ ਜਾਂ ਕੱਪੜਾ ਜ਼ਰੂਰ ਰੱਖਣ, ਧੁੱਪ ਵਿਚ ਜਾਣ ਵੇਲੇ ਹਮੇਸ਼ਾਂ ਪਾਣੀ ਨਾਲ ਲੈ ਕੇ ਜਾਓ | ਉਨ੍ਹਾਂ ਕਿਹਾ ਕਿ ਜ਼ਰੂਰਤ ਪੈਣ 'ਤੇ ਮੁਫ਼ਤ ਐਂਬੂਲੈਂਸ ਸੇਵਾ ਲਈ ਟੋਲ ਫਰੀ ਨੰਬਰ 108 ਅਤੇ ਸਿਹਤ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਟੋਲ ਫਰੀ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਘਵ ਗੁਪਤਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਸਮੀ ਫਲ ਅਤੇ ਸਬਜ਼ੀਆਂ, ਜਿਵੇਂ ਕਿ ਤਰਬੂਜ਼, ਖਰਬੂਜ਼ਾ, ਅੰਗੂਰ, ਖੀਰੇ, ਟਮਾਟਰ, ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ, ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਮੌਸਮ ਵਿਚ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਗਰਮੀ ਦੇ ਸਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪ੍ਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜ਼ੇ ਅਤੇ ਖਿੜਕੀਆਂ ਖੁੱਲ੍ਹੀਆਂ ਰੱਖੋ | ਚਾਹ, ਕੌਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਜ਼ਾਰੀ ਖਾਣੇ ਤੋਂ ਪਰਹੇਜ਼ ਕੀਤਾ ਜਾਵੇ |


Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਦੋਵਾਂ ਧਿਰਾਂ 'ਤੇ ਫ਼ੈਸਲੇ ਤੱਕ ਮਾਹੌਲ ਨੂੰ ਸ਼ਾਂਤ ਰੱਖਣ ਲਈ ਦਬਾਅ <br/> ਪਿੰਡ ਭੂਰਾ ਕੋਹਨਾ 'ਚ ਇਕ... ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫਤਾਰ-ਐੱਸ.ਐੱਸ.ਪੀ. ਸੁਰਿੰਦਰ ਲਾਂਬਾ
Ad Position 24