21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਘਰ ਦਾ ਸਾਮਾਨ ਲੈਣ ਆਏ ਨੌਜਵਾਨ ਨੂੰ ਮਾਰੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ

Ad Position 21
No active advertisement
ਅਜੀਤ ਡੈਸਕ 21-04-2026
ਝਬਾਲ, 20 ਅਪ੍ਰੈਲ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਸਰਹੱਦੀ ਪਿੰਡ ਭੂਸੇ ਵਿਖੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਗੋਲੀਆਂ ਮਾਰਕੇ ਗੰਭੀਰ ਜ਼ਖਮੀ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਿਸ ਸਬੰਧੀ ਗੋਲੀਆਂ ਨਾਲ ਜ਼ਖ਼ਮੀ ਹੋਏ ਨਿਰਵੈਰ ਸਿੰਘ ਦੇ ਪਿਤਾ ਅੰਗਰੇਜ਼ ਸਿੰਘ ਵਾਸੀ ਭੂਸੇ ਥਾਣਾ ਸਰਾਏ ਅਮਾਨਤ ਖਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਲੜਕਾ ਨਿਰਵੈਰ ਸਿੰਘ ਬੀਤੀ ਦੇਰ ਸ਼ਾਮ ਪਿੰਡ ਭੂਸੇ ਦੇ ਅੱਡੇ ਤੋਂ ਘਰ ਦਾ ਕੁਝ ਸਾਮਾਨ ਸਬਜ਼ੀ ਲੈਣ ਲਈ ਗਿਆ ਤਾਂ ਪਿੱਛੋਂ ਆਏ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨਾਲ ਹੋਏ ਮਾਮੂਲੀ ਤਕਰਾਰ ਦੌਰਾਨ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਨਿਰਵੈਰ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਨਿਰਵੈਰ ਸਿੰਘ ਗੰਭੀਰ ਜ਼ਖਮੀ ਹੋ ਗਿਆ | ਜਿਸ ਨੂੰ ਤੁਰੰਤ ਅੰਮਿਰਤਸਰ ਦੇ ਪ੍ਰਾਈਵੇਟ ਹਸਪਤਾਲ ਦਾਖ਼ਲ ਕਰਵਾਇਆ ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ | ਘਟਨਾ ਦਾ ਪਤਾ ਚੱਲਦਿਆਂ ਥਾਣਾ ਸਰਾਏ ਅਮਾਨਤ ਖਾਂ ਤੋਂ ਪੁਲਿਸ ਡੀ.ਐੱਸ.ਪੀ. ਸੁਖਬੀਰ ਸਿੰਘ ਅਤੇ ਐੱਸ.ਐੱਚ.ਓ. ਬਲਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਘਟਨਾ ਵਾਲੀ ਥਾਂ 'ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਜ਼ਮੀਨ ਵਿਚੋਂ ਕਣਕ ਵੱਢ ਕੇ ਫ਼ਰਾਰ ਹੋਣ 'ਤੇ 6 ਖਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮਹਿਲਾ ਰਾਖਵਾਂਕਰਨ ਬਿੱਲ ਦੇ ਨਾਂਅ 'ਤੇ ਮੋਦੀ ਸਰਕਾਰ ਕਰ ਰਹੀ ਹੈ ਰਾਜਨੀਤਿਕ ਡਰਾਮੇਬਾਜ਼ੀ- ਗੁਰਜੀਤ ਔਜਲਾ
Ad Position 24