21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਜ਼ਿਲ੍ਹਾ ਪ੍ਰਧਾਨ ਭੁੱਲਰ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਵਿਚ ਕੀਤੀਆਂ ਨਿਯੁਕਤੀਆਂ ਨਾਲ ਵਰਕਰਾਂ ਦੇ ਹੌਸਲੇ ਬੁਲੰਦ ਹੋਏ-ਛਾਪਾ, ਭੁੱਚਰ

Ad Position 21
No active advertisement
ਅਜੀਤ ਡੈਸਕ 21-04-2026
ਝਬਾਲ, 20 ਅਪ੍ਰੈਲ (ਸਰਬਜੀਤ ਸਿੰਘ)-ਆ ਰਹੀਆਂ ਆਗਾਮੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਾਂਗਰਸ ਹਾਈਕਮਾਨ ਵਲੋਂ ਪਾਰਟੀ ਦੀ ਹੋਰ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਪਿਛਲੇ ਦਿਨੀਂ ਮਿਹਨਤੀ ਕਾਂਗਰਸੀ ਵਰਕਰਾਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਵਿਚ ਵਿਸ਼ੇਸ਼ ਅਹੁਦੇਦਾਰੀਆਂ ਦੇਣ ਨਾਲ ਵਰਕਰਾਂ ਦੇ ਹੌਸਲੇ ਹੋਰ ਬੁਲੰਦ ਹੋਏ ਹਨ | ਇਹ ਵਿਚਾਰ ਸੀਨੀਅਰ ਕਾਂਗਰਸੀ ਆਗੂ ਹਰਜੋਤ ਸਿੰਘ ਛਾਪਾ ਅਤੇ ਅੰਮਿ੍ਤਪਾਲ ਸਿੰਘ ਭੁੱਚਰ ਨੇ ਗੱਲਬਾਤ ਦੌਰਾਨ ਇਨ੍ਹਾਂ ਨਿਯੁਕਤੀਆਂ ਪ੍ਰਤੀ ਪਾਰਟੀ ਹਾਈਕਮਾਨ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ | ਇਨ੍ਹਾਂ ਕਾਂਗਰਸੀ ਨੇਤਾਵਾਂ ਨੇ ਆਖਿਆ ਕਿ ਪਾਰਟੀ ਲਈ ਪਿਛਲੇ ਲੰਮੇ ਸਮੇਂ ਤੋਂ ਮਿਹਨਤ ਕਰਨ ਵਾਲੇ ਨੌਜਵਾਨ ਆਗੂ ਅੰਮਿ੍ਤਸ਼ੇਰ ਸਿੰਘ ਮੰਨਣ ਨੰੂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਜ਼ਿਲ੍ਹੇ ਦਾ ਜਨਰਲ ਸਕੱਤਰ ਬਣਾ ਕੇ ਬਹੁਤ ਹੀ ਸ਼ਲਘਾਯੋਗ ਫ਼ੈਸਲਾ ਕੀਤਾ ਹੈ, ਕਿਉਂਕਿ ਅੰਮਿ੍ਤਸ਼ੇਰ ਸਿੰਘ ਮੰਨਣ ਨੇ ਹਮੇਸ਼ਾਂ ਹੀ ਪਾਰਟੀ ਦੀ ਮਜ਼ਬੂਤੀ ਲਈ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ ਅਤੇ ਹੁਣ ਵੀ ਇਸ ਨਵੀਂ ਜਿੰਮੇਵਾਰੀ ਨੂੰ ਨਿਭਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ | ਉਨ੍ਹਾਂ ਆਖਿਆ ਕਿ ਇਨ੍ਹਾਂ ਨਿਯੁਕਤੀਆਂ ਨਾਲ ਕਾਂਗਰਸੀ ਵਰਕਰ ਹੋਰ ਬੁਲੰਦ ਹੌਸਲੇ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ਤੇ ਇਸ ਦਾ ਲਾਭ ਪਾਰਟੀ ਨੂੰ ਹੋਵੇਗਾ, ਜਦੋਂਕਿ ਅੰਮਿ੍ਤਸ਼ੇਰ ਸਿੰਘ ਮੰਨਣ ਨੇ ਵੀ ਗੱਲਬਾਤ ਦੌਰਾਨ ਆਖਿਆ ਕਿ ਪਾਰਟੀ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਜਲਦੀ ਹੀ ਮੁਹਿੰਮ ਸ਼ੁਰੂ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਨਿਰਮਾਣ ਮਜ਼ਦੂਰਾਂ ਦੀ ਸੇਵਾ ਕੇਂਦਰਾਂ 'ਚ ਹੋ ਰਹੀ ਖੱਜਲ ਖੁਆਰੀ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗੇ -ਕਾਮਰੇਡ ਗੋਹਲ... ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਲੜਾ ਮੰਡੀ ਤੋਂ ਸ਼ਰਧਾਲੂ ਲੈ ਕੇ ਬੱਸ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਪੰ...
Ad Position 24