21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਬੇਅਦਬੀ ਸੋਧ ਬਿੱਲ ਬਣਿਆ ਕਾਨੂੰਨ ਮਾਨ ਸਰਕਾਰ ਦਾ ਇਤਿਹਾਸਕ ਕਦਮ- ਪ੍ਰੋ. ਹਰਪ੍ਰੀਤ ਕੋਟ <br/>

Ad Position 21
No active advertisement
ਅਜੀਤ ਡੈਸਕ 21-04-2026
ਫਤਿਆਬਾਦ, 20 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਸੈਸ਼ਨ ਵਿਸਾਖੀ ਵਾਲੇ ਦਿਨ ਬੁਲਾ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੋਧ ਬਿੱਲ ਬਣਾਇਆ, ਜੋ ਪੰਜਾਬ ਦੇ ਗਵਰਨਰ ਕਟਾਰੀਆ ਦੇ ਦਸਤਖ਼ਤ ਤੋਂ ਬਾਅਦ ਕਾਨੂੰਨ ਦਾ ਰੂਪ ਬਣ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ. ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ ਬੁਲਾਰਾ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਹੁਣ ਜੋ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਕਿਸੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਦਾ ਹਾਂ ਤਾਂ ਉਸਨੂੰ 5 ਲੱਖ ਤੋਂ 25 ਲੱਖ ਰੁਪਏ ਤੱਕ ਦਾ ਜੁਰਮਾਨਾ ਹੋਵੇਗਾ | 2 ਸਾਲ ਤੋਂ 20 ਸਾਲ ਤੱਕ ਅਤੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ | ਜਿਕਰਯੋਗ ਹੈ ਕਿ ਇਸ ਦੀ ਜਾਂਚ ਡੀ.ਐਸ.ਪੀ. ਪੱਧਰ ਦਾ ਅਫਸਰ ਹੀ ਕਰ ਸਕੇਗਾ

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਦੇ ਵਿਦਿਆਰਥੀਆਂ ਨੇ ਦਸਤਾਰ ਮੁਕਾਬਲਿਆਂ 'ਚੋਂ ਮਾਰੀਆਂ ਮੱਲ...
Ad Position 24