ਮੀਆਂਵਿੰਡ, 20 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਪਿੰਡ ਬੋਦੇਵਾਲ ਵਿਖੇ ਸਰਪੰਚ ਪ੍ਰਦੀਪ ਸਿੰਘ ਦੇ ਗ੍ਰਹਿ ਪਹੁੰਚ ਕੇ ਉਨ੍ਹਾਂ ਨੂੰ ਪੰਜ ਲੱਖ ਰੁਪਏ ਦਾ ਚੈੱਕ ਸੌਂਪਿਆ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਟੌਂਗ ਨੇ ਕਿਹਾ ਕਿ ਜਿਸ ਵੀ ਪਿੰਡ ਵਿਚ ਸਰਬਸੰਮਤੀ ਨਾਲ ਪੰਚਾਇਤ ਚੁਣੀ ਗਈ ਹੈ, ਪੰਜਾਬ ਸਰਕਾਰ ਵਲੋਂ ਉਸ ਪਿੰਡ ਦੇ ਵਿਕਾਸ ਲਈ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ | ਉਸੇ ਤਹਿਤ ਹਲਕੇ ਦੇ ਪਿੰਡਾਂ ਵਿਚ ਚੈੱਕ ਵੰਡੇ ਜਾ ਰਹੇ ਹਨ | ਇਸ ਮੌਕੇ ਸੰਮਤੀ ਮੈਂਬਰ ਜਥੇ. ਬਲਦੇਵ ਸਿੰਘ ਬੋਦੇਵਾਲ, ਸਰਪੰਚ ਪ੍ਰਦੀਪ ਸਿੰਘ, ਸਾਬਕਾ ਸਰਪੰਚ ਸਵਰਨ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ, ਜਗੀਰ ਸਿੰਘ ਸਾਬਕਾ ਸਰਪੰਚ, ਨੰਬਰਦਾਰ ਹਰਭਜਨ ਸਿੰਘ, ਮੈਂਬਰ ਧਰਮ ਸਿੰਘ, ਮੈਂਬਰ ਜਸਬੀਰ ਸਿੰਘ, ਮੈਂਬਰ ਦਲਜੀਤ ਕੌਰ, ਮੈਂਬਰ ਬਲਬੀਰ ਕੌਰ, ਸੁਖਜਿੰਦਰ ਸਿੰਘ, ਮਾਸਟਰ ਸੱਜਣ ਸਿੰਘ, ਬਲਜੀਤ ਸਿੰਘ, ਸਰਵਣ ਸਿੰਘ, ਜਰਮਨਜੀਤ ਸਿੰਘ, ਭੁਪਿੰਦਰ ਸਿੰਘ, ਮਨਜੀਤ ਸਿੰਘ, ਨਿਰਮਲ ਸਿੰਘ, ਕਰਮ ਸਿੰਘ, ਗੁਰਦੇਵ ਸਿੰਘ, ਰੁਪਿੰਦਰ ਸਿੰਘ, ਅਜੈਬ ਸਿੰਘ, ਬਾਬਾ ਜੁਗਿੰਦਰ ਸਿੰਘ ਆਦਿ ਹਾਜ਼ਰ ਸਨ