ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫੀਸਦੀ ਰਿਹਾ | ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ | ਸਕੂਲ ਦੀਆਂ ਵਿਦਿਆਰਥਣਾਂ ਅਨੁਰੀਤ ਕੌਰ ਨੇ 95.5 ਫ਼ੀਸਦੀ, ਸੁਖਮਨਪ੍ਰੀਤ ਕੌਰ ਨੇ 93.5 ਫ਼ੀਸਦੀ ਅਤੇ ਹਰਪ੍ਰੀਤ ਕੌਰ ਨੇ 92.6 ਫ਼ੀਸਦੀ ਅੰਕ ਲੈ ਕੇ ਸਕੂਲ ਦਾ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਮੈਨੇਜਮੈਂਟ ਮੈਂਬਰ ਹਰਬੀਰ ਸਿੰਘ ਗਿੱਲ, ਪਿੰ੍ਰਸੀਪਲ ਰਾਜਬੀਰ ਕੌਰ, ਵਾਈਸ ਪਿੰ੍ਰਸੀਪਲ ਦਲਬੀਰ ਕੌਰ, ਯਾਦਵਿੰਦਰ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ | ਇਸ ਦੇ ਨਾਲ ਹੀ ਉਨ੍ਹਾਂ ਨੇ ਬੱਚਿਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਹੋਰ ਵੀ ਬਿਹਤਰ ਨਤੀਜਿਆਂ ਲਈ ਪ੍ਰੇਰਿਤ ਕੀਤਾ |