ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ 'ਅੱਤਵਾਦੀ' ਵਰਗੇ ਸ਼ਬਦ ਦੀ ਵਰਤੋਂ ਕਰਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਭਰੋਵਾਲ ਨੇ ਇਸ ਨੂੰ ਲੋਕਤੰਤਰੀ ਮਰਿਆਦਾਵਾਂ 'ਤੇ ਸਿੱਧਾ ਹਮਲਾ ਦੱਸਦਿਆਂ ਕਿਹਾ ਕਿ ਇਹ ਬਿਆਨ ਕਾਂਗਰਸ ਦੀ ਡਿੱਗ ਰਹੀ ਸਿਆਸੀ ਸੰਸਕਿ੍ਤੀ ਤੇ ਸੋਚ ਨੂੰ ਉਜਾਗਰ ਕਰਦਾ ਹੈ | ਭਰੋਵਾਲ ਨੇ ਕਿਹਾ ਕਿ ਪੀ. ਐੱਮ. ਮੋਦੀ ਨੂੰ ਗਰੀਬਾਂ ਦਾ ਮਸੀਹਾ ਮੰਨਿਆ ਜਾਂਦਾ ਹੈ, ਜਿਨ੍ਹਾਂ ਨੇ ਕਰੋੜਾਂ ਲੋਕਾਂ ਦੇ ਜੀਵਨ 'ਚ ਸਕਾਰਾਤਮਕ ਤਬਦੀਲੀ ਲਿਆ ਕੇ ਇਹ ਸਾਬਿਤ ਕੀਤਾ ਹੈ ਕਿ ਸਹੀ ਨੀਅਤ ਨਾਲ ਗਰੀਬੀ ਦੂਰ ਕੀਤੀ ਜਾ ਸਕਦੀ ਹੈ | ਭਰੋਵਾਲ ਨੇ ਕਿਹਾ ਕਿ ਕਾਂਗਰਸ ਦੀ ਬੁਖਲਾਹਟ ਆਈ ਹੈ, ਜੋ ਇਕ ਅਜਿਹੇ ਜਨ-ਨੇਤਾ ਲਈ ਅੱਤਵਾਦੀ ਸ਼ਬਦ ਵਰਤਣਾ ਕਾਂਗਰਸ ਲੀਡਰਸ਼ਿਪ ਦੇ ਮਾਨਸਿਕ ਦਿਵਾਲੀਆਪਨ, ਹਤਾਸ਼ਾ ਤੇ ਨਿਰਾਸ਼ਾ ਨੂੰ ਦਰਸਾਉਂਦਾ ਹੈ |