15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਵੈ-ਰੁਜ਼ਗਾਰ ਤੇ ਪਲੇਸਮੈਂਟ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 22-04-2026
ਤਰਨ ਤਾਰਨ, 21 ਅਪ੍ਰੈਲ (ਇਕਬਾਲ ਸਿੰਘ ਸੋਢੀ)-ਬੇਰੁਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਤਰਨ ਤਾਰਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ 22 ਅਪ੍ਰੈਲ ਨੂੰ ਸਵੇਰੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਕਮਰਾ ਨੰਬਰ 115 ਡੀ.ਸੀ ਦਫਤਰ ਕੰਪਲੈਕਸ ਸਰਹਾਲੀ ਰੋਡ ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਅਤੇ ਸਵੈ-ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਵਿਕਰਮਜੀਤ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ ਐੱਸ.ਬੀ.ਆਈ. ਲਾਈਫ ਇੰਸ਼ੋਰੈਂਸ ਕੰਪਨੀ ਅਤੇ ਜ਼ਿਲ੍ਹਾ ਮੈਨੇਂਜਰ ਸੇਵਾ ਕੇਂਦਰ ਭਾਗ ਲੈ ਰਹੇ ਹਨ | ਐੱਸ.ਬੀ.ਆਈ ਲਾਈਫ ਇੰਸ਼ੋਰੈਂਸ ਕੰਪਨੀ ਨੂੰ ਅਡਵਾਇਜ਼ਰ ਅਤੇ ਸੇਲਜ਼ ਮੈਨੇਜਰ ਉਮਰ ਹੱਦ 18 ਤੋਂ 45 ਸਾਲ ਲੜਕੇ ਅਤੇ ਲੜਕੀਆਂ ਯੋਗਤਾ ਘੱਟੋ-ਘੱਟ ਬਾਰ੍ਹਵੀਂ ਪਾਸ ਉਮੀਦਵਾਰਾਂ ਦੀ ਲੋੜ ਹੈ ਅਤੇ ਸੇਵਾ ਕੇਂਦਰ ਨੂੰ ਐੱਸ.ਬੀ.ਆਈ ਲਾਈਫ ਇੰਸ਼ੋਰੈਂਸ ਕੰਪਨੀ ਨੂੰ ਡਾਟਾ ਆਪਰੇਟਰ/ ਡੀ.ਐੱਸ.ਡੀ ਆਪਰੇਟਰ ਸਿਰਫ ਲੜਕੇ ਚਾਹੀਦੇ ਹਨ | ਯੋਗਤਾ ਗਰੈਜੂਏਸ਼ਨ ਅਤੇ 120 ਘੰਟੇ ਦਾ ਕੰਪਿਊਟਰ ਕੋਰਸ, ਅੰਗਰੇਜ਼ੀ ਅਤੇ ਪੰਜਾਬੀ ਟਾਈਪਿੰਗ ਸਪੀਡ 30 ਵਰਡ ਪ੍ਰਤੀ ਮਿੰਟ ਹੋਣੀ ਚਾਹੀਦੀ ਹੈ | ਪ੍ਰਾਰਥੀ ਨੂੰ ਪੰਜਾਬੀ ਅਤੇ ਅੰਗਰੇਜ਼ੀ ਪੜ੍ਹਨੀ ਅਤੇ ਲਿਖਣੀ ਆਉਣੀ ਚਾਹੀਦੀ ਹੈ | ਪ੍ਰਾਰਥੀ ਕੋਲ ਡਰਾਈਵਿੰਗ ਲਾਇਸੰਸ ਅਤੇ ਟੂ-ਵਹੀਲਰ ਹੋਣਾ ਚਾਹੀਦਾ ਹੈ | ਇਸ ਤੋਂ ਇਲਾਵਾ ਰੁਜ਼ਗਾਰ ਦਫ਼ਤਰ ਵਿਖੇ ਸਵੈ-ਰੁਜ਼ਗਾਰ ਕੈਂਪ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ | ਇਹ ਕੈਂਪ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਾਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਤਰਨ ਤਾਰਨ, ਜ਼ਿਲ੍ਹਾ ਮੈਨੇਜਰ ਐੱਸ.ਸੀ.ਐੱਫ.ਸੀ. ਤਰਨ ਤਾਰਨ, ਲੀਡ ਜ਼ਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ | ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵਲੋਂ ਉਪਲਬੱਧ ਸਵੈ-ਰੁਜ਼ਗਾਰ ਸਕੀਮਾਂ/ਟ੍ਰੇਨਿੰਗ/ਲੋਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਦੇ ਨਾਂਅ ਸਹਾਇਕ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਲਈ 'ਅੱਤਵਾਦੀ' ਸ਼ਬਦ ਵਰਤਣਾ ਕਾਂਗਰਸ ਲੀਡਰਸ਼ਿਪ ਦੇ ਮਾਨਸਿਕ ਦਿਵਾਲੀਆਪਨਾ ਨੂੰ ਦਰਸਾਉਂਦਾ-ਭਰੋਵਾਲ...
Ad Position 24