15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜਥੇਦਾਰ ਹਰਦੇਵ ਸਿੰਘ ਨਾਗੋਕੇ ਨੂੰ ਅਕਾਲੀ ਦਲ ਨੇ ਸਰਕਲ ਨਾਗੋਕੇ ਦਾ ਪ੍ਰਧਾਨ ਨਿਯੁਕਤ ਕੀਤਾ <br/>

Ad Position 21
No active advertisement
ਅਜੀਤ ਡੈਸਕ 22-04-2026
ਖਡੂਰ ਸਾਹਿਬ, 21 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਹਲਕਾ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲਉਸਮਾ ਦੀ ਗੁਜਾਰਿਸ਼ ਉਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਵਿਚ ਹਲਕੇ ਵਿੱਚ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਮਿਹਨਤ ਕਰ ਰਹੇ ਟਕਸਾਲੀ ਅਕਾਲੀ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਨਾਗੋਕੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਜਥੇਦਾਰ ਜਲਾਲ ਉਸਮਾ ਨੇ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੂੰ ਸਨਮਾਨਿਤ ਕੀਤਾ ਅਤੇ ਪਾਰਟੀ ਦੀ ਹੋਰ ਮਿਹਨਤ ਕਰਨ ਲਈ ਥਾਪੜਾ ਦਿੱਤਾ | ਇਸ ਮੌਕੇ ਨਵ ਨਿਯੁਕਤ ਸਰਕਲ ਪ੍ਰਧਾਨ ਨਾਗੋਕੇ ਨੇ ਜਲਾਲ ਉਸਮਾ ਨੂੰ ਵਿਸ਼ਵਾਸ ਦਿਵਾਇਆ ਕਿ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਕਰਕੇ ਪਾਰਟੀ ਨੂੰ ਹਲਕੇ ਵਿਚ ਹੋਰ ਬੁਲੰਦੀਆਂ 'ਤੇ ਪਹੁੰਚਾਇਆ ਜਾਵੇਗਾ | ਇਸ ਮੌਕੇ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਜਥੇਦਾਰ ਬਲਜੀਤ ਸਿੰਘ ਜਲਾਲਉਸਮਾ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਦਾ ਧੰਨਵਾਦ ਕੀਤਾ | ਇਸ ਮੌਕੇ ਵਧਾਈਆਂ ਦੇਣ ਵਾਲਿਆਂ ਵਿਚ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਐੱਸ.ਜੀ.ਪੀ.ਸੀ., ਸੁਖਵੰਤ ਸਿੰਘ ਮੱਲਾ ਸਰਕਲ ਪ੍ਰਧਾਨ ਏਕਲਗੱਡਾ, ਪਲਵਿੰਦਰ ਸਿੰਘ ਮੀਆਂਵਿੰਡ ਸਰਕਲ ਪ੍ਰਧਾਨ ਮੀਆਂਵਿੰਡ, ਸਤਪਾਲ ਸਿੰਘ ਨੱਥੋਕੇ ਸਰਕਲ ਪ੍ਰਧਾਨ, ਗੁਰਚਰਨ ਸਿੰਘ ਵੈਰੋਵਾਲ, ਸਰਵਣ ਸਿੰਘ ਤੱਖਤੂਚੱਕ, ਕਸਮੀਰ ਸਿੰਘ ਗਗੜੇਵਾਲ, ਸੁਖਵੰਤ ਸਿੰਘ ਬਿੱਲੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਪ੍ਰਸਾਸ਼ਨ ਵਲੋੋਂ ਇਨਸਾਫ਼ ਨਾ ਦੇਣ 'ਤੇ ਹਲਕਾ ਵਿਧਾਇਕ ਅਤੇ ਐੱਸ.ਐੱਚ.ਓ. ਗੋਇੰਦਵਾਲ ਸਾਹਿਬ ਦੇ ਸਾੜੇ ਜਾਣਗੇ ਪੁਤਲ... ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਦੇ ਨਾਂਅ ਸਹਾਇਕ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ <br/>
Ad Position 24