15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ - ਐੱਸ.ਐੱਸ.ਪੀ. ਲਾਂਬਾ <br/>

Ad Position 21
No active advertisement
ਅਜੀਤ ਡੈਸਕ 22-04-2026
ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐ ਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਐੱਸ.ਆਈ. ਰਾਣੀ ਕੌਰ ਨੇ ਪੁਲਿਸ ਪਾਰਟੀ ਸਮੇਤ ਪਿੰਡ ਗਿੱਦੜੀ ਬਗਿਆੜੀ ਤੋਂ ਬਹਾਲ ਸਿੰਘ ਪੁੱਤਰ ਪ੍ਰਧਾਨ ਸਿੰਘ ਵਾਸੀ ਗਿੱਦੜੀ ਬਗਿਆੜੀ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਐੱਸ.ਆਈ. ਜਸਪਾਲ ਸਿੰਘ ਨੇ ਪੁਲਿਸ ਪਾਰਟੀ ਰੋਹੀ ਪੁਲ ਨਜ਼ਦੀਕ ਪੀ.ਸੀ.ਏ. ਸਕੂਲ ਤਰਨ ਤਾਰਨ ਵਿਖੇ ਨਾਕਾਬੰਦੀ ਦੌਰਾਨ ਸੰਨੀ ਉਰਫ ਗੁੱਲੀ ਪੁੱਤਰ ਜਸਵੰਤ ਰਾਏ ਵਾਸੀ ਵਾਲਮੀਕਿ ਕਾਲੋਨੀ ਮੁਹੱਲਾ ਟਾਂਕਕਸ਼ੱਤਰੀ ਹਾਲ ਵਾਸੀ ਮੁਹੱਲਾ ਨਾਨਕਸਰ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਰਸਤਾ ਖਾਨ ਰਜਾਦਾ ਤੋਂ ਗੁਰਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਮੁਹੱਲਾ ਚੰਡੀਗੜ ਫਤਿਆਬਾਦ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਸ ਪਾਸੋਂ 10 ਰੁਪਏ ਦਾ ਨੋਟ, ਪੰਨੀ ਪਾਇਪ ਤੇ ਲਾਇਟਰ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਮਰਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਲਾਲਪੁਰ ਤੋਂ ਅਮਰਜੀਤ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਲਾਲਪੁਰ ਨੂੰ ਕਾਬੂ ਕਰਕੇ ਉਸ ਪਾਸੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਸੀ.ਆਈ.ਏ.ਸਟਾਫ਼ ਤਰਨ ਤਾਰਨ ਦੇ ਐੱਸ.ਆਈ. ਅਮਰੀਕ ਸਿੰਘ ਨੇ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਸਿੱਧਵਾਂ ਨਜ਼ਦੀਕ ਨਾਕਾਬੰਦੀ ਦੌਰਾਨ ਦਲਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਵਾਂ ਤਾਰਾ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 380 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਪਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨੇੜੇ ਭਾਰਤ ਗੈਸ ਗੋਦਾਮ ਭਿੱਖੀਵਿੰਡ ਤੋਂ ਲਵਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਭਿੱਖੀਵਿੰਡ ਤੋਂ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਟਿੱਪਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਦੀ ਮੌਤ, ਇਕ ਜ਼ਖ਼ਮੀ ਅਗਲੀ ਖ਼ਬਰ ਪੁਲਿਸ ਪ੍ਰਸਾਸ਼ਨ ਵਲੋੋਂ ਇਨਸਾਫ਼ ਨਾ ਦੇਣ 'ਤੇ ਹਲਕਾ ਵਿਧਾਇਕ ਅਤੇ ਐੱਸ.ਐੱਚ.ਓ. ਗੋਇੰਦਵਾਲ ਸਾਹਿਬ ਦੇ ਸਾੜੇ ਜਾਣਗੇ ਪੁਤਲ...
Ad Position 24