ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)- ਸਿਹਤ ਮੰਤਰੀ ਡਾ. ਬਲਬੀਰ ਸਿੰਘ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵਲੋਂ ਫੂਡ ਸੇਫਟੀ ਪੰਦਰਵਾੜੇ ਤਹਿਤ ਵੱਡੀ ਪੱਧਰ 'ਤੇ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ | ਇਸੇ ਤਹਿਤ ਪਿਛਲੇ ਤਿੰਨ ਦਿਨਾਂ ਵਿਚ ਫੂਡ ਸੇਫਟੀ ਟੀਮ ਵਲੋਂ ਤਰਨ ਤਾਰਨ, ਵੇਈਾਪੂਈਾ, ਬਾਠ, ਖਡੂਰ ਸਾਹਿਬ, ਸੁਰਸਿੰਘ, ਭਿੱਖੀਵਿੰਡ, ਡੱਬੀਪੁਰ, ਵਾੜਾ ਸ਼ੇਰ ਸਿੰਘ, ਦੌਦਪੁਰ ਆਦਿ ਵਿਖੇ ਵੱਖ-ਵੱਖ ਡੇਅਰੀਆਂ ਅਤੇ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ ਕੀਤੀ ਗਈ | ਇਸ ਦੌਰਾਨ ਦੁੱਧ, ਦਹੀਂ ਅਤੇ ਪਨੀਰ ਦੇ 9 ਨਮੂਨੇ ਇਕੱਤਰ ਕੀਤੇ ਗਏ ਜੋ ਖਰੜ ਲੈਬ ਨੂੰ ਭੇਜੇ ਜਾਣਗੇ | ਇਸੇ ਤਰ੍ਹਾਂ ਟੀਮ ਨੇ ਜਾਗਰੂਕਤਾ ਮੁਹਿੰਮ ਜਾਰੀ ਰੱਖੀ ਜਿਸ ਵਿਚ ਐੱਨ.ਜੀ.ਓ ਇੰਟਾਚ ਅਤੇ ਸਿੱਖਿਆ ਸੰਸਥਾਨ ਨਿਸ਼ਾਨ-ਏ-ਸਿੱਖੀ ਅਤੇ ਗੁਰੂ ਅੰਗਦ ਦੇਵ ਕਾਲਜ ਦੇ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ | ਇਸ ਦੌਰਾਨ ਸਾਰੇ ਐੱਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ, ਤੇਲ ਨੂੰ ਦੁਬਾਰਾ ਨਾ ਵਰਤਣ, ਮਿਲਾਵਟ ਨਾ ਕਰਨ ਅਤੇ ਪਕਵਾਨਾਂ ਦਾ ਠੀਕ ਤਾਪਮਾਨ ਬਰਕਰਾਰ ਰੱਖਣ ਲਈ ਹੁਕਮ ਦਿੱਤੇ ਗਏ | ਇਸ ਤੋਂ ਇਲਾਵਾ ਟੀਮ ਨੇ ਪੱਟੀ ਵਿਚ ਜਾਗਰੂਕਤਾ, ਟ੍ਰੇਨਿੰਗ ਅਤੇ ਟੈਸਟਿੰਗ ਜਾਰੀ ਰੱਖੀ ਅਤੇ ਸਕੂਲਾਂ ਦਾ ਦੌਰਾ ਕਰਕੇ ਜਾਗਰੂਕਤਾ ਅਤੇ ਟ੍ਰੇਨਿੰਗ ਦਿੱਤੀ | ਸਾਰੇ ਐੱਫ.ਬੀ.ਓਜ਼ ਨੂੰ ਆਪਣੇ ਰਜਿਸਟ੍ਰੇਸ਼ਨ ਲਾਇਸੰਸ ਬਰਕਰਾਰ ਰੱਖਣ ਦੀ ਹਦਾਇਤ ਦਿੱਤੀ ਗਈ |