ਖਡੂਰ ਸਾਹਿਬ, 21 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਨਾਮਵਰ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | 68 ਵਿਦਿਆਰਥੀਆਂ ਨੇ ਪੇਪਰ ਦਿੱਤੇ, ਜਿੰਨਾਂ ਵਿਚੋਂ ਸਾਰੇ ਵਿਦਿਆਰਥੀ ਵਧੀਆ ਨੰਬਰ ਲੈ ਕੇ ਪਾਸ ਹੋਏ | ਨਵਨੀਤ ਕੌਰ, ਅਗਮਜੋਤ ਕੌਰ ਨੇ 500 ਨੰਬਰ ਲੈ ਕੇ ਪਹਿਲਾ ਸਥਾਨ ਤੇ ਅੰਸ਼ਦੀਪ ਸਿੰਘ, ਕੁਲਬੀਰ ਕੌਰ ਨੇ 499 ਨੰਬਰ ਲੈ ਕੇ ਦੂਜਾ ਸਥਾਨ ਅਤੇ ਰੂਬਲਦੀਪ ਕੌਰ, ਸਹਿਜਪ੍ਰੀਤ ਕੌਰ ਨੇ 498 ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਸਕੂਲ ਦੇ ਬਾਕੀ ਵਿਦਿਆਰਥੀ ਵੀ ਵਧੀਆ ਨੰਬਰ ਲੈ ਕੇ ਪਾਸ ਹੋਏ | ਇਸ ਸਮੇਂ ਸਕੂਲ ਦੇ ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ (ਗੋਇੰਦਵਾਲ ਸਾਹਿਬ) ਅਤੇ ਪਿ੍ੰਸੀਪਲ ਡੀ.ਕੇ. ਰੰਧਾਵਾ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਲਈ ਵਧਾਈ ਦਿੱਤੀ ਅਤੇ ਇਸੇ ਤਰ੍ਹਾਂ ਹੀ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |