15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਲੜਾ ਮੰਡੀ ਤੋਂ ਸ਼ਰਧਾਲੂ ਲੈ ਕੇ ਬੱਸ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ <br/>

Ad Position 21
No active advertisement
ਅਜੀਤ ਡੈਸਕ 22-04-2026
ਖਾਲੜਾ, 21 ਅਪ੍ਰੈਲ (ਜੱਜਪਾਲ ਸਿੰਘ ਜੱਜ)-ਪੰਜਾਬ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਲਈ ਪੰਜਾਬ ਸਰਕਾਰ ਵਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਲੜਾ ਮੰਡੀ ਤੋਂ ਬੱਸ ਸ਼ਰਧਾਲੂਆਂ ਨੂੰ ਲੈ ਕੇ ਸ੍ਰੀ ਆਨੰਦਪੁਰ ਸਾਹਿਬ ਵੱਲ ਰਵਾਨਾ ਹੋਈ | ਬੱਸ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਬਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਜੋ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਅਭਿਲਾਸ਼ਾ ਰੱਖਦੇ ਸਨ, ਪ੍ਰੰਤੂ ਜਾ ਨਹੀਂ ਸਕਦੇ ਸਨ, ਉਨ੍ਹਾਂ ਦੀ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ | ਸਰਪੰਚ ਗੁਰਜੀਤ ਸਿੰਘ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ਹੈ | ਇਸ ਮੌਕੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਨਾਰਲੀ, ਬਲਾਕ ਪ੍ਰਧਾਨ ਗੁਰਦੇਵ ਸਿੰਘ ਪੂਨੀਆ, ਪਟਵਾਰੀ ਕਮਲਦੀਪ ਸਿੰਘ ਨਗਰ ਪੰਚਾਇਤ ਭਿੱਖੀਵਿੰਡ ਤੋਂ ਡਿਪਟੀ ਕਪੂਰ, ਵਿਲੀਅਮ ਮਸੀਹ, ਡਾ. ਪਰਵਿੰਦਰ ਸਿੰਘ, ਮੈਂਬਰ ਹਰਜੀਤ ਕੁਮਾਰ, ਰਣਜੀਤ ਸਿੰਘ ਰਾਣਾ, ਇਕਬਾਲ ਸਿੰਘ, ਮਨਪ੍ਰੀਤ ਸਿੰਘ, ਗੁਰਭੇਜ ਸਿੰਘ ਗਜ਼ਲ, ਜੋਗਾ ਸਿੰਘ ਘਰਿਆਲਾ, ਜਸਕਰਨ ਸਿੰਘ ਕਲਸੀਆਂ, ਬੱਬੂ ਮਾਨ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 1 ਮਈ ਨੂੰ ਸਾਮਰਾਜੀ ਵਿਰੋਧੀ ਦਿਵਸ ਵਜੋੋਂ ਮਨਾਇਆ ਜਾਵੇਗਾ-ਜਾਮਾਰਾਏ <br/> ਅਗਲੀ ਖ਼ਬਰ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਦੇ ਪੰਜਵੀਂ ਸ਼੍ਰੇਣੀ ਦਾ ਨਤੀਜਾ ਰਿਹਾ 100 ਫ਼ੀਸਦੀ <br/>
Ad Position 24