15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਫਤਿਆਬਾਦ ਵਲੋਂ ਧਾਰਮਿਕ ਸਮਾਗਮ 30 ਤੋਂ 2 ਮਈ ਤੱਕ <br/>

Ad Position 21
No active advertisement
ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਜਥੇਦਾਰ ਅਜੀਤ ਸਿੰਘ ਅਤੇ ਸੁਸਾਇਟੀ ਮੈਂਬਰ | ਤਸਵੀਰ: ਧੰੂਦਾ <br/> 22-04-2026
ਫਤਿਆਬਾਦ, 21 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ 30 ਅਪ੍ਰੈਲ ਤੋ 2 ਮਈ ਤੱਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਥੇਦਾਰ ਅਜੀਤ ਸਿੰਘ ਨੇ ਸਾਥੀਆਂ ਪਿ੍ੰਸੀਪਲ ਨਿਰਮਲ ਸਿੰਘ, ਪ੍ਰਮਜੀਤ ਸਿੰਘ ਦਿਉਲ, ਗੁਰਚਰਨ ਸਿੰਘ ਪਿ੍ੰਸ, ਪਿਆਰਾ ਸਿੰਘ, ਸੁਖਵਿੰਦਰ ਸਿੰਘ ਹੈਪੀ, ਪੂਰਨ ਸਿੰਘ ਭੱਟਾ, ਮਾ. ਹਰਦੀਪ ਸਿੰਘ ਅਤੇ ਜਥੇਦਾਰ ਸੁਰਜੀਤ ਸਿੰਘ ਦਿੱਲੀ ਵਾਲਿਆਂ ਸਮੇਤ ਦੱਸਿਆ ਕਿ ਇਸ ਸੰਬੰਧ ਵਿਚ 30 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ | ਇਸ ਦੌਰਾਨ ਇਕ ਮਈ ਰਾਤ ਨੂੰ ਕੀਰਤਨ ਦਰਬਾਰ ਹੋਵੇਗਾ | ਜਿਸ ਵਿਚੋਂ ਭਾਈ ਕਰਮ ਸਿੰਘ ਸਾਹਨੀ, ਭਾਈ ਸੂਰਤਾ ਸਿੰਘ ਬੀ.ਐਚ.ਐਲ. ਵਾਲੇ, ਭਾਈ ਸੁਖਬੀਰ ਸਿੰਘ ਅਤੇ ਸੁਖਪ੍ਰੀਤ ਸਿੰਘ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ ਹਾਜ਼ਰੀ ਲਗਵਾਉਣਗੇ | ਇਸ ਮੌਕੇ 2 ਮਈ ਨੂੰ ਬੱਚਿਆਂ ਦੇ ਧਾਰਮਿਕ ਮੁਕਾਬਲੇ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਦਸਤਾਰ ਮੁਕਾਬਲਿਆਂ ਵਿਚ ਜੇਤੂ ਬੱਚਿਆਂ ਨੂੰ ਸਕੂਲ ਮੈਨੇਜਮੈਂਟ ਨੇ ਸਨਮਾਨਿਤ ਕੀਤਾ <br/> ਅਗਲੀ ਖ਼ਬਰ 1 ਮਈ ਨੂੰ ਸਾਮਰਾਜੀ ਵਿਰੋਧੀ ਦਿਵਸ ਵਜੋੋਂ ਮਨਾਇਆ ਜਾਵੇਗਾ-ਜਾਮਾਰਾਏ <br/>
Ad Position 24