15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਨੈਸ਼ਨਲ ਪਬਲਿਕ ਸਕੂਲ ਵਿਚ ਐਨ.ਸੀ.ਸੀ. ਵਿਚ 26 ਬੱਚਿਆਂ ਦੀ ਨਵੀਂ ਟੁਕੜੀ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 22-04-2026
ਨੌਸ਼ਹਿਰਾ ਪੰਨੂੰਆ, 21 ਅਪ੍ਰੈਲ (ਦੀਪਕ ਮੈਣੀ)-ਨੈਸ਼ਨਲ ਪਬਲਿਕ ਸਕੂਲ ਵਿਚ ਅਨੁਸ਼ਾਸਨ, ਦੇਸ਼ ਭਗਤੀ ਅਤੇ ਨੇਤਿ੍ਤਵ ਗੁਣਾਂ ਨੂੰ ਉਤਸ਼ਾਹਿਤ ਕਰਨ ਲਈ ਐਨ.ਸੀ.ਸੀ. (ਨੈਸ਼ਨਲ ਕੈਡੇਟ ਕੋਰ) ਵਿਚ 26 ਬੱਚਿਆਂ ਦੀ ਨਵੀਂ ਟੁਕੜੀ ਸ਼ਾਮਿਲ ਕੀਤੀ ਗਈ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਮੈਂਬਰਾਂ ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ | ਸਕੂਲ ਦੀ ਪਿ੍ੰਸੀਪਲ ਨੇ ਕਿਹਾ ਕਿ ਐਨ.ਸੀ.ਸੀ. ਵਿਦਿਆਰਥੀਆਂ ਵਿਚ ਅਨੁਸ਼ਾਸਨ, ਸੇਵਾ ਭਾਵਨਾ, ਆਤਮ ਵਿਸ਼ਵਾਸ ਅਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਪੈਦਾ ਕਰਦੀ ਹੈ | ਉਨ੍ਹਾਂ ਨੇ ਕਿਹਾ ਕਿ ਐਨ.ਸੀ.ਸੀ. ਦੇ ਮਾਧਿਅਮ ਨਾਲ ਬੱਚਿਆਂ ਨੂੰ ਭਵਿੱਖ ਵਿਚ ਫੌਜ, ਪੁਲਿਸ ਅਤੇ ਹੋਰ ਸੇਵਾਵਾਂ ਵਿਚ ਜਾਣ ਲਈ ਪ੍ਰੇਰਨਾ ਮਿਲਦੀ ਹੈ | ਨਵੀਂ ਟੁਕੜੀ ਦੇ ਸ਼ਾਮਿਲ ਹੋਣ ਨਾਲ ਸਕੂਲ ਦੇ ਵਿਦਿਆਰਥੀਆਂ ਵਿਚ ਖੁਸ਼ੀ ਦਾ ਮਾਹੌਲ ਹੈ | ਵਿਦਿਆਰਥੀਆਂ ਨੇ ਭਰੋਸਾ ਦਿੱਤਾ ਕਿ ਉਹ ਐਨ.ਸੀ.ਸੀ. ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਕੂਲ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨਗੇ | ਇਸ ਮੌਕੇ ਅਧਿਆਪਕਾਂ ਨੇ ਵੀ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਐਨ.ਸੀ.ਸੀ. ਵਿਦਿਆਰਥੀ ਜੀਵਨ ਵਿਚ ਸਫ਼ਲਤਾ ਦੀ ਨਵੀਂ ਰਾਹ ਦਿਖਾਉਂਦੀ ਹੈ |

Ad Position 22
No active advertisement
ਪਿਛਲੀ ਖ਼ਬਰ ਅੱਠਵੀਂ ਬੋਰਡ ਪ੍ਰੀਖਿਆ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਦਾ ਸ਼ਾਨਦਾਰ 100 ਫੀਸਦੀ ਰਿਹਾ <br/> ਅਗਲੀ ਖ਼ਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਸਕੂਲ ਨੂੰ ਮੈਟ ਭੇਟ <br/>
Ad Position 24