15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਅੱਠਵੀਂ ਬੋਰਡ ਪ੍ਰੀਖਿਆ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਦਾ ਸ਼ਾਨਦਾਰ 100 ਫੀਸਦੀ ਰਿਹਾ <br/>

Ad Position 21
No active advertisement
ਅਜੀਤ ਡੈਸਕ 22-04-2026
ਗੋਇੰਦਵਾਲ ਸਾਹਿਬ, 21 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਇਲਾਕੇ ਦੀ ਨਾਮਵਰ ਸੰਸਥਾ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦਾ ਅੱਠਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਕੁੱਲ 78 ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੀ ਪ੍ਰੀਖਿਆ ਸਫਲਤਾਪੂਰਵਕ ਦਿੱਤੀ | ਉੱਤਮ ਪ੍ਰਦਰਸ਼ਨ ਕਰਦਿਆਂ ਨਵਤੇਜ ਕੌਰ ਨੇ 93 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਜਦਕਿ ਜਸਨੂਰ ਕੌਰ ਨੇ 91.2 ਫੀਸਦੀ ਅੰਕ ਪ੍ਰਾਪਤ ਕੀਤੇ | ਇਸਦੇ ਨਾਲ ਹੀ ਹਰਨੂਰ ਕੌਰ ਅਤੇ ਐਸ਼ਮੀਤ ਕੌਰ ਨੇ ਵੀ 91.1 ਫੀਸਦੀ ਅੰਕ ਹਾਸਲ ਕਰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਤੋਂ ਇਲਾਵਾ ਸਹਿਜਪ੍ਰੀਤ ਕੌਰ ਅਤੇ ਜਸਲੀਨ ਕੌਰ ਨੇ 90.8 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਜਿਕਰਯੋਗ ਹੈ ਕਿ ਕੁੱਲ 40 ਵਿਦਿਆਰਥੀਆਂ ਨੇ 80 ਤੋਂ 90 ਫੀਸਦੀ ਤੱਕ ਅੰਕ ਪ੍ਰਾਪਤ ਕੀਤੇ ਅਤੇ ਬਾਕੀ ਸਾਰੇ ਵਿਦਿਆਰਥੀ ਫਸਟ ਡਿਵੀਜ਼ਨ ਨਾਲ ਪਾਸ ਹੋਏ | ਵਿਸ਼ਿਆਂ ਅਨੁਸਾਰ ਵੀ ਵਿਦਿਆਰਥੀਆਂ ਦਾ ਪ੍ਰਦਰਸ਼ਨ ਕਾਬਿਲ-ਏ-ਤਾਰੀਫ਼ ਰਿਹਾ | ਪੰਜਾਬੀ ਵਿਚ 29, ਹਿੰਦੀ ਵਿਚ 17, ਅੰਗਰੇਜ਼ੀ ਵਿਚ 20 ਅਤੇ ਗਣਿਤ ਵਿਚ 22 ਵਿਦਿਆਰਥੀਆਂ ਨੇ 90 ਤੋਂ ਵੱਧ ਅੰਕ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ | ਸੰਸਥਾ ਦੇ ਚੇਅਰਪਰਸਨ ਬਲਜੀਤ ਕੌਰ ਰੰਧਾਵਾ ਨੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਇਸ ਕਾਮਯਾਬੀ ਦਾ ਸਿਹਰਾ ਸਕੂਲ ਦੇ ਸਮਰਪਿਤ ਅਤੇ ਮਿਹਨਤੀ ਸਟਾਫ ਨੂੰ ਦਿੱਤਾ | ਸਕੂਲ ਦੇ ਪਿ੍ੰਸੀਪਲ ਰਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਵਿਚ ਗੌਰਵਮਈ ਸਮਾਰੋਹ <br/> ਅਗਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ ਵਿਚ ਐਨ.ਸੀ.ਸੀ. ਵਿਚ 26 ਬੱਚਿਆਂ ਦੀ ਨਵੀਂ ਟੁਕੜੀ ਸ਼ਾਮਿਲ <br/>
Ad Position 24