15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਵਿਚ ਗੌਰਵਮਈ ਸਮਾਰੋਹ <br/>

Ad Position 21
No active advertisement
ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਵਿਖੇ ਕਰਵਾਏ ਸਮਾਰੋਹ ਦੌਰਾਨ ਪਹੁੰਚੇ ਕਮਾਂਡਿੰਗ ਅਫ਼ਸਰ ਸਵਿਤਾ ਮੋਰਿਆ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ | ਤਸਵੀਰ:ਬੌਬੀ <br/> 22-04-2026
ਭਿੱਖੀਵਿੰਡ, 21 ਅਪ੍ਰੈਲ (ਬੌਬੀ)-ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਨੂੰ ਉਸ ਵੇਲੇ ਵੱਡਾ ਮਾਣ ਪ੍ਰਾਪਤ ਹੋਇਆ ਜਦੋਂ ਕਮਾਂਡਿੰਗ ਅਫ਼ਸਰ ਸਵਿਤਾ ਮੋਰਿਆ ਨੇ ਸਕੂਲ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਸੇਵਾ ਦੌਰਾਨ ਸ਼ਹੀਦ ਹੋਏ ਬਹਾਦੁਰ ਸਾਬਕਾ ਸੈਨਾ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਦੌਰਾਨ ਸਵਿਤਾ ਮੋਰਿਆ ਨੇ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਤੋਂ ਜਲਦੀ ਹੱਲ ਲਈ ਪੂਰੀ ਸਹਾਇਤਾ ਕਰਨ ਦਾ ਭਰੋਸਾ ਦਿਵਾਇਆ | ਉਨ੍ਹਾਂ ਕਿਹਾ ਕਿ ਦੇਸ਼ ਲਈ ਦਿੱਤੀਆਂ ਇਹ ਕੁਰਬਾਨੀਆਂ ਕਦੇ ਭੁਲਾਈਆਂ ਨਹੀਂ ਜਾ ਸਕਦੀਆਂ ਅਤੇ ਇਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਦਾ ਪ੍ਰੇਰਣਾ ਦਾ ਸਰੋਤ ਰਹਿਣਗੀਆਂ | ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਇਸ ਗੌਰਵਮਈ ਦੌਰੇ ਲਈ ਸਵਿਤਾ ਮੋਰਿਆ ਦਾ ਦਿਲੋਂ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਤੇ ਹਰਿਆਣਾ ਦੀ ਤਰਜ਼ 'ਤੇ ਪੰਜਾਬ ਸਰਕਾਰ ਸਿੱਖ ਨਸ਼ਲਕੁਸ਼ੀ ਪੀੜਤ ਪਰਿਵਾਰਾਂ ਨੂੰ ਦੇਵੇ ਸਹੂਲਤਾਂ-ਮੰਨਾ, ਮੱਲੀ... ਅਗਲੀ ਖ਼ਬਰ ਅੱਠਵੀਂ ਬੋਰਡ ਪ੍ਰੀਖਿਆ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਦਾ ਸ਼ਾਨਦਾਰ 100 ਫੀਸਦੀ ਰਿਹਾ <br/>
Ad Position 24