15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਦੀ ਟੱਗ ਆਫ਼ ਵਾਰ ਦੀ ਟੀਮ ਨੇ ਪਹਿਲਾ ਸਥਾਨ ਕੀਤਾ ਹਾਸਿਲ <br/>

Ad Position 21
No active advertisement
ਅਜੀਤ ਡੈਸਕ 22-04-2026
ਝਬਾਲ, 21 ਅਪ੍ਰੈਲ (ਸੁਖਦੇਵ ਸਿੰਘ)-ਪੰਜਾਬ ਸਿੱਖ ਗੇਮਜ਼ ਐਸੋਸੀਏਸ਼ਨ ਵਲੋਂ ਕਰਵਾਈ ਗਈ ਇੰਟਰ ਸਕੂਲ ਟੱਗ ਆਫ਼ ਵਾਰ ਚੈਂਪੀਅਨਸ਼ਿਪ ਅੰਡਰ-19 ਵਿਚ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ਕਲਾ ਦੀ ਟਗ ਆਫ ਵਾਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ | ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ | ਮੁਕਾਬਲਾ ਸਖ਼ਤ ਹੋਣ ਦੇ ਬਾਵਜੂਦ ਵੀ ਦਸ਼ਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ਕਲਾਂ ਦੀ ਟੀਮ ਨੇ ਜਿੱਤ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਨੇ ਸਕੂਲ ਦੇ ਸਪੋਰਟਸ ਇੰਚਾਰਜ ਰਾਜੇਸ਼ ਥਾਪਾ ਅਤੇ ਕੋਚ ਗੁਰਕਰਮ ਸਿੰਘ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਇਸ ਵਿੱਦਿਅਕ ਸਾਲ ਦੀ ਇਹ ਪਹਿਲੀ ਚੈਂਪੀਅਨਸ਼ਿਪ ਹੈ ਅਤੇ ਪਹਿਲੀ ਹੀ ਜਿੱਤ ਹੈ | ਇਸ ਮੌਕੇ ਸਕੂਲ ਦੀ ਡਾਇਰੈਕਟਰ ਮੈਡਮ ਰੁਪਿੰਦਰ ਕੌਰ ਨੇ ਵੀ ਸਮੁੱਚੀ ਟੀਮ ਅਤੇ ਕੋਚਾਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਪ੍ਰਤੀ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਇਸ ਮੌਕੇ ਸਕੂਲੀ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਪੜਾਓ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ 'ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ <br/> ਅਗਲੀ ਖ਼ਬਰ ਸ੍ਰੀ ਰਾਧਾ ਕਿ੍ਸ਼ਨ ਮੰਦਰ ਭਿੱਖੀਵਿੰਡ ਤੋਂ ਵਿਸ਼ਾਲ ਕਲਸ਼ ਯਾਤਰਾ ਕੱਢੀ
Ad Position 24