ਪੱਟੀ, 21 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪਾਰਟੀ ਵਿਚਾਰਧਾਰਾ ਦੇ ਪਹਿਰੇਦਾਰ ਵਿਜੈ ਸ਼ਰਮਾ ਨੂੰ ਪ੍ਰਧਾਨ ਬਣਾਉਣ 'ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਧੰਨਵਾਦ ਕਰਦੇ ਹਾਂ | ਇਹ ਸ਼ਬਦ ਜ਼ਿਲ੍ਹਾ ਕਾਂਗਰਸ ਤਰਨ ਤਾਰਨ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਨੇ ਵਿਜੇ ਕੁਮਾਰ ਸ਼ਰਮਾ ਦਾ ਸਨਮਾਨ ਕਰਨ ਸਮੇਂ ਕਹੇ | ਇਹ ਸ਼ਬਦ ਜ਼ਿਲ੍ਹਾ ਕਾਂਗਰਸ ਤਰਨ ਤਾਰਨ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਨੇ ਵਿਜੇ ਕੁਮਾਰ ਸ਼ਰਮਾ ਦਾ ਸਨਮਾਨ ਕਰਨ ਕਹੇ | ਇਸ ਮੌਕੇ ਸਾਬਕਾ ਵਿਧਾਇਕ ਗਿੱਲ ਨੇ ਕਿਹਾ ਕਿ ਆਸ ਅਤੇ ਵਿਸ਼ਵਾਸ਼ ਹੈ ਕਿ ਵਿਜੈ ਸ਼ਰਮਾ ਪਾਰਟੀ ਦੀ ਮਜ਼ਬੂਤੀ ਲਈ ਸਿਰਤੋੜ ਯਤਨ ਕਰਦੇ ਰਹਿਣਗੇ | ਇਸ ਮੌਕੇ ਬੋਲਦਿਆਂ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਵਰਕਰਾਂ ਦਾ ਸਨਮਾਨ ਕਰਦੀ ਹੈ ਅਤੇ ਸਮੇਂ ਅਤੇ ਸਮੇਂ-ਸਮੇਂ ਉਨ੍ਹਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ, ਤਾਂ ਜੋ ਉਹ ਕਾਂਗਰਸ ਪਾਰਟੀ ਲਈ ਦਿਨ ਰਾਤ ਹੋਰ ਮਿਹਨਤ ਕਰਨ | ਇਸ ਸਮੇਂ ਨਵ ਨਿਯੁਕਤ ਸ਼ਹਿਰੀ ਪ੍ਰਧਾਨ ਕਾਂਗਰਸ ਵਿਜੇ ਕੁਮਾਰ ਸ਼ਰਮਾ ਨੇ ਜਿੱਥੇ ਹਾਈਕਮਾਨ ਦਾ ਧੰਨਵਾਦ ਕੀਤਾ, ਉੱਥੇ ਹੀ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਸੁਖਵਿੰਦਰ ਸਿੰਘ ਸਿੱਧੂ, ਦਲਬੀਰ ਸਿੰਘ ਸੇਖੋਂ, ਰਾਜ ਕੁਮਾਰ ਰਾਜੂ, ਰਕੇਸ਼ ਕੁਮਾਰ ਟੋਨੀ ਪੰਡਤ, ਅਮਨੀਸ਼ ਬਤਰਾ, ਮਨਜੀਤ ਸਿੰਘ ਲਾਟੀ ਕਾਲੇਕੇ, ਲਾਲੀ ਬੁਰਜ, ਸੁਰਜੀਤ ਸਿੰਘ ਗੁਰਮਿੰਦਰ ਵੋਹਰਾ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ |