ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)-ਪਾਵਰਕਾਮ ਅਦਾਰੇ ਵਿਚ ਕੰਮ ਕਰ ਕਰ ਰਹੀਆਂ ਇਕ ਵਿਚਾਰਧਾਰਾ ਵਾਲੀਆਂ ਸੰਘਰਸ਼ੀਲ ਜਥੇਬੰਦੀਆਂ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਅਤੇ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਨੇ ਬੀਤੇ ਕੱਲ੍ਹ ਆਪਸੀ ਏਕਤਾ ਨੂੰ ਸਮਰਪਿਤ ਇਕ ਰੋਜਾ ਸੂਬਾ ਕਾਨਫਰੰਸ ਦੋਵਾਂ ਜਥੇਬੰਦੀਆਂ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਗੰਡੀਵਿੰਡ ਅਤੇ ਜਰਨੈਲ ਸਿੰਘ ਔਲਖ ਦੀ ਸਾਂਝੀ ਪ੍ਰਧਾਨਗੀ ਹੇਠ ਕੀਤੀ | ਇਸ ਸੂਬਾ ਕਾਨਫਰੰਸ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਣ ਲਈ ਨਿਗਰਾਨ ਦੇ ਤੌਰ 'ਤੇ ਕੁੱਲ ਹਿੰਦ ਬਿਜਲੀ ਫੈਡਰੇਸ਼ਨ (ਐਫ.ਈ.) ਦੇ ਜਨਰਲ ਸਕੱਤਰ ਕਾਮਰੇਡ ਮੋਹਨ ਸ਼ਰਮਾ, ਪੰਜਾਬ ਏਟਕ ਦੇ ਪ੍ਰਧਾਨ ਕਾਮਰੇਡ ਬੰਤ ਸਿੰਘ ਬਰਾੜ ਅਤੇ ਜਨਰਲ ਸਕੱਤਰ ਕਾ. ਨਿਰਮਲ ਸਿੰਘ ਧਾਲੀਵਾਲ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਕਾਨਫਰੰਸ ਵਿਚ ਸੂਬੇ ਭਰ ਤੋਂ ਚੁਣ ਕੇ ਆਏ 222 ਡੈਲੀਗੇਟਾਂ ਨੇ ਹਿੱਸਾ ਲਿਆ | ਕਾਨਫਰੰਸ ਦੇ ਉਦਘਾਟਨੀ ਭਾਸ਼ਣ 'ਚ (ਐਫ.ਈ.) ਦੇ ਜਨਰਲ ਸਕੱਤਰ ਕਾ. ਮੋਹਨ ਸ਼ਰਮਾ ਨੇ ਬਿਜਲੀ ਸੋਧ ਬਿੱਲ 2025 ਅਤੇ ਚਾਰ ਲੇਬਰ ਕੋਡ ਲਾਗੂ ਕਰਨ ਖਿਲਾਫ਼ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਵਿਚ ਵੱਡੇ ਪੱਧਰ 'ਤੇ ਪੰਜਾਬ ਦੇ ਬਿਜਲੀ ਕਾਮਿਆਂ ਵਲੋਂ ਮੁਕੰਮਲ ਹੜਤਾਲ ਕਰਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਆਵਾਜ਼ ਬੁਲੰਦ ਕਰਨ ਲਈ ਹੜਤਾਲੀ ਵਰਕਰਾਂ ਅਤੇ ਸੁਚੱਜੀ ਲੀਡਰਸ਼ਿਪ ਦਾ ਧੰਨਵਾਦ ਕੀਤਾ | ਪੰਜਾਬ ਏਟਕ ਦੇ ਪ੍ਰਧਾਨ ਬੰਤ ਸਿੰਘ ਬਰਾੜ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਜ਼ਦੂਰ ਵਿਰੋਧੀ ਨੀਤੀਆਂ ਦਾ ਟਾਕਰਾ ਕਰਨ ਲਈ ਇਸ ਨਾਜ਼ੁਕ ਦੌਰ ਵਿਚ ਹਲਾਤਾਂ ਦੇ ਟਾਕਰੇ ਲਈ ਦੋਵਾਂ ਜਥੇਬੰਦੀਆਂ ਦੀ ਲੀਡਰਸ਼ਿਪ ਵਲੋਂ ਕੀਤੀ ਆਪਸੀ ਏਕਤਾ ਦਾ ਸਵਾਗਤ ਕਰਦਿਆਂ ਲੀਡਰਸ਼ਿਪ ਅਤੇ ਡੈਲੀਗੇਟਾਂ ਨੂੰ ਵਧਾਈ ਦਿੱਤੀ | ਕਾਨਫਰੰਸ ਵਿਚ ਦੋਵਾਂ ਜਥੇਬੰਦੀਆਂ ਦੇ ਜਨਰਲ ਸਕੱਤਰਾਂ ਕ੍ਰਮਵਾਰ ਸਰਿੰਦਰਪਾਲ ਲਹੌਰੀਆਂ ਅਤੇ ਬਲਜੀਤ ਸਿੰਘ ਮੋਦਲਾ ਨੇ ਅਦਾਰੇ ਦੀ ਹੋਂਦ ਬਚਾਉਣ ਅਤੇ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ ਤਿੰਨ ਸਾਲਾਂ ਵਿਚ ਲੜੇ ਸੰਘਰਸ਼ਾਂ ਦੀ ਰਿਪੋਰਟ ਪੇਸ਼ ਕਰਦਿਆਂ ਵਰਕਰਾਂ ਵਲੋਂ ਪਾਏ ਭਰਵੇਂ ਯੋਗਦਾਨ ਦੀ ਭਰਪੂਰ ਪ੍ਰਸੰਸਾ ਕੀਤੀ | ਇਸ ਮੌਕੇ ਨਵੀਂ 18 ਮੈਂਬਰੀ ਸੂਬਾ ਕਮੇਟੀ ਦਾ ਪੈਨਲ ਪੇਸ਼ ਕੀਤਾ, ਜਿਸ ਵਿਚ ਪ੍ਰਧਾਨ ਮਨਜੀਤ ਸਿੰਘ ਬਾਸਰਕੇ, ਸੀਨੀ. ਮੀਤ ਪ੍ਰਧਾਨ ਰਾਕੇਸ਼ ਸੈਣੀ, ਮੀਤ ਪ੍ਰਧਾਨ ਅਰੁਣ ਕੁਮਾਰ, ਮੋਹਨ ਸਿੰਘ ਗਿੱਲ, ਕੁਲਵਿੰਦਰ ਸਿੰਘ ਬਾਗੜੀਆਂ, ਜਨਰਲ ਸਕੱਤਰ ਹਰਵਿੰਦਰ ਸਿੰਘ ਖੰਨਾ, ਸਕੱਤਰ ਗੁਰਪ੍ਰੀਤ ਸਿੰਘ ਮਹਿਦੂਦਾਂ, ਸਾਹਿਬ ਸਿੰਘ ਧਾਲੀਵਾਲ, ਲਖਬੀਰ ਸਿੰਘ ਸੰਗਰੂਰ, ਕੈਸ਼ੀਅਰ ਦਵਿੰਦਰ ਸਿੰਘ ਰੋਪੜ, ਸਹਾਇਕ ਕੈਸ਼ੀਅਰ ਨਰਿੰਦਰ ਸਿੰਘ, ਜਥੇਬੰਦਕ ਸਕੱਤਰ ਜਸਵਿੰਦਰ ਸਿੰਘ ਬਰਗਾੜੀ, ਕਿਰਸ਼ਨ ਕਾਂਤ ਪ੍ਰੈਸ ਸਕੱਤਰ ਰਾਮ ਸਿੰਘ ਸੈਣੀ, ਆਡੀਟਰ ਠਾਕਰਪਰੀਤ ਨੂੰ 188 ਡੈਲੀਗੇਟਾਂ ਨੇ ਭਾਰੀ ਬਹੁਮਤ ਨਾਲ ਨਾਅਰਿਆਂ ਦੀ ਗੂੰਜ ਵਿਚ ਚੁਣਿਆ ਅਤੇ 34 ਡੈਲੀਗੇੇਟਾਂ ਨੇ ਪੈਨਲ 'ਤੇ ਅਸਹਿਮਤੀ ਜ਼ਾਹਰ ਕੀਤੀ | ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ 1936 ਦੇ ਆਗੂ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ, ਸੂਬਾ ਵਰਕਿੰਗ ਜਨਰਲ ਸਕੱਤਰ ਨਰਿੰਦਰ ਕੁਮਾਰ ਬੱਲ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰਸ਼ਨ ਦੇ ਸੂਬਾ ਚੀਫ਼ ਪੈਟਰਨ ਕਰਮਚੰਦ ਭਾਰਦਵਾਜ, ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਗੰਡੀਵਿੰਡ, ਜਰਨੈਲ ਸਿੰਘ ਔਲਖ ਆਦਿ ਹਾਜ਼ਰ ਸਨ |