06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਮਾਂ-ਬੇਟੀ ਨਾਲ ਕੁੱਟਮਾਰ ਕਰਨ 'ਤੇ ਚਾਰ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 23-04-2026
ਤਰਨ ਤਾਰਨ, 22 ਅਪ੍ਰੈਲ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਮਾਂ-ਧੀ ਨਾਲ ਕੁੱਟਮਾਰ ਕਰਨ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ 2 ਔਰਤਾਂ ਸਮੇਤ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਸਰਹਾਲੀ ਵਿਖੇ ਰਾਜਬੀਰ ਕੌਰ ਪਤਨੀ ਲੇਟ ਗੁਰਪਾਲ ਸਿੰਘ ਵਾਸੀ ਪਿੰਡ ਸਾਹਬਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਮਲਕੀਤ ਸਿੰਘ, ਬਲਰਾਜ ਸਿੰਘ, ਜਸਬੀਰ ਕੌਰ ਵਾਸੀਅਨ ਚੱਬਾ, ਕੁਲਜੀਤ ਕੌਰ ਪਤਨੀ ਅਮਨਦੀਪ ਸਿੰਘ ਵਾਸੀ ਸਹਾਬਪੁਰ ਵਲੋਂ ਉਸ ਨਾਲ ਅਤੇ ਉਸ ਦੀ ਬੇਟੀ ਸੁਮਨਪ੍ਰੀਤ ਕੌਰ ਨਾਲ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ | ਜਾਂਚ ਅਧਿਕਾਰੀ ਏ.ਐੱਸ.ਆਈ. ਤਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਮਲਕੀਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਦਕਿ ਬਾਕੀਆਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਜ਼ਿਲ੍ਹੇ 'ਚ ਲਗਾਏ ਜਾਣਗੇ 6.50 ਲੱਖ ਬੂਟੇ <br/> ਅਗਲੀ ਖ਼ਬਰ ਰਾਜੀਵ ਕੁਮਾਰ ਛਾਬੜਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ <br/>
Ad Position 24