06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਜ਼ਿਲ੍ਹੇ 'ਚ ਲਗਾਏ ਜਾਣਗੇ 6.50 ਲੱਖ ਬੂਟੇ <br/>

Ad Position 21
No active advertisement
ਅਜੀਤ ਡੈਸਕ 23-04-2026
ਤਰਨ ਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ | ਇਸੇ ਪਾਵਨ ਪੁਰਬ ਨੂੰ ਸਮਰਪਿਤ ਪੰਜਾਬ ਦੇ ਹਰੇਕ ਜ਼ਿਲ੍ਹੇ 'ਚ 6.50 ਲੱਖ ਬੂਟੇ ਲਗਾਏ ਜਾਣਗੇ | ਇਹ ਪ੍ਰਗਟਾਵਾ ਵਣ ਮੰਡਲ ਅਫ਼ਸਰ ਅੰਮਿ੍ਤਸਰ ਰਾਜੇਸ਼ ਕੁਮਾਰ ਨੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਦੀ ਮੌਜੂਦਗੀ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਇਸ ਕਾਰਜ 'ਚ ਸਮੂਹ ਸਰਕਾਰੀ ਵਿਭਾਗਾਂ, ਐਨ.ਜੀ.ਓਜ਼, ਪੁਲਿਸ, ਸੈਨਾ, ਅਰਧ ਸੈਨਿਕ ਬਲਾਂ ਆਦਿ ਨੂੰ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਵਣ ਵਿਭਾਗ ਵਲੋਂ ਸਰਕਾਰੀ ਵਿਭਾਗਾਂ ਨੂੰ ਲੋੜ ਅਨੁਸਾਰ ਨੇੜ੍ਹਲੀਆਂ ਨਰਸਰੀਆਂ ਤੋਂ ਬੂਟੇ ਮੁਫ਼ਤ ਮੁਹੱਈਆ ਕਰਵਾਏ ਜਾਣਗੇ, ਜਦਕਿ ਐਨ.ਜੀ.ਓਜ਼ ਨੂੰ ਇਹ ਸਬਸਿਡੀ ਰੇਟਾਂ ਤੇ ਬੇਹੱਦ ਘੱਟ ਕੀਮਤ 'ਤੇ ਦਿੱਤੇ ਜਾਣਗੇ | ਉਨ੍ਹਾਂ ਤਰਨ ਤਾਰਨ ਜ਼ਿਲ੍ਹੇ 'ਚ ਇਸ ਕਾਰਜ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਅਤੇ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਉਹ ਆਪਣੇ ਟੀਚੇ ਮੁਤਾਬਿਕ ਥਾਵਾਂ ਨਿਰਧਾਰਿਤ ਕਰਕੇ ਬੂਟੇ ਲਗਾਉਣ ਦੀ ਪੂਰੀ ਤਿਆਰੀ ਰੱਖਣ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਮਈ ਅਤੇ ਜੂਨ ਮਹੀਨਿਆਂ 'ਚ ਟੋਏ ਪੁੱਟਣ ਦਾ ਕੰਮ ਨੇਪਰੇ ਚਾੜਿ੍ਹਆ ਜਾਵੇ | ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ਤੋਂ ਬੂਟੇ ਲਗਾਉਣ ਦਾ ਕੰਮ ਸ਼ੁਰੂ ਹੋਵੇਗਾ, ਜਿਸ ਸਬੰਧੀ ਸਮੂਹ ਵਿਭਾਗਾਂ ਨੂੰ ਵਣ ਵਿਭਾਗ ਦੀਆਂ ਨੇੜ੍ਹਲੀਆਂ ਨਰਸਰੀਆਂ ਤੋਂ ਬੂਟੇ ਮੁਹੱਈਆ ਕਰਵਾਏ ਜਾਣਗੇ | ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਇਸ ਮੌਕੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਅਹਿਮ ਕਾਰਜ ਨੂੰ ਪੂਰੀ ਮਿਹਨਤ, ਲਗਨ ਅਤੇ ਸੇਵਾ ਭਾਵਨਾ ਨਾਲ ਨੇਪਰੇ ਚਾੜਿ੍ਹਆ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ | ਇਸ ਮੌਕੇ ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ.ਡੀ.ਐਮ. ਖਡੂਰ ਸਾਹਿਬ ਸੰਜੀਵ ਕੁਮਾਰ ਸ਼ਰਮਾ, ਐਸ.ਡੀ.ਐਮ. ਪੱਟੀ ਅਮਨਦੀਪ ਸਿੰਘ, ਐਸ.ਡੀ.ਐਮ. ਭਿੱਖੀਵਿੰਡ ਜਗਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਪਿਆਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖਡੂਰ ਸਾਹਿਬ ਵਿਚ 'ਹਲਕਾ ਇੰਚਾਰਜ' ਵਲੋਂ ਕੱਢੇ ਰੋਡ ਸ਼ੋਅ ਮੌਕੇ ਸੀਨੀਅਰ ਅਕਾਲੀ ਆਗੂ ਰਹੇ ਗੈਰ ਹਾਜ਼ਰ ਅਗਲੀ ਖ਼ਬਰ ਮਾਂ-ਬੇਟੀ ਨਾਲ ਕੁੱਟਮਾਰ ਕਰਨ 'ਤੇ ਚਾਰ ਖ਼ਿਲਾਫ਼ ਮਾਮਲਾ ਦਰਜ
Ad Position 24