06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਇਤਿਹਾਸਕ ਗੁਰਦੁਆਰਿਆਂ ਦੇ ਰਸਤੇ ਵਿਚ ਬਣਾਏ ਜਾ ਰਹੇ ਡੰਪ ਨੂੰ ਲੈ ਕੇ ਸਥਿਤੀ ਤਣਾਅ ਪੂਰਨ ਬਣੀ

Ad Position 21
No active advertisement
ਅਜੀਤ ਡੈਸਕ 23-04-2026
ਝਬਾਲ, 22 ਅਪ੍ਰੈਲ (ਸੁਖਦੇਵ ਸਿੰਘ)-ਝਬਾਲ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਬੀਬੀ ਵੀਰੋ ਜੀ ਅਤੇ ਗੁਰਦੁਆਰਾ ਮਾਤਾ ਭਾਗ ਕੌਰ ਜੀ ਨੂੰ ਆਉਂਦੇ ਰਸਤੇ 'ਚ ਬਣਾਏ ਜਾ ਰਹੇ ਕੂੜੇ ਦੇ ਡੰਪ ਨੂੰ ਲੈ ਕੇ ਸਥਿਤੀ ਉਸ ਵੇਲੇ ਤਨਾਅਪੂਰਨ ਬਣ ਗਈ, ਜਦੋਂ ਪਿੰਡ ਵਾਸੀਆਂ, ਸਿੱਖ ਸੰਗਤਾਂ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਇਸ ਦਾ ਵਿਰੋਧ ਕਰਨ 'ਤੇ ਡੰਪ ਬਣਾ ਰਹੀ ਧਿਰ ਨਾਲ ਤਕਰਾਰ ਹੋ ਗਿਆ | ਪੁਲਿਸ ਪਾਰਟੀ ਨੇ ਮੌਕੇ 'ਤੇ ਪੁੱਜ ਕੇ ਸਥਿਤੀ ਨੂੰ ਕਾਬੂ ਕੀਤਾ | ਇਸ ਮੌਕੇ ਇਕੱਤਰ ਹੋਈਆਂ ਧਾਰਮਿਕ ਜਥੇਬੰਦੀਆਂ ਦੇ ਆਗੂਆ ਤੇ ਪਿੰਡ ਵਾਸੀਆਂ ਨੇ ਕਿਹਾ ਕਿਸੇ ਵੀ ਕੀਮਤ 'ਤੇ ਗੁਰਦੁਆਰਾ ਸਾਹਿਬ ਦੇ ਰਸਤੇ 'ਚ ਕੂੜੇ ਦਾ ਡੰਪ ਨਹੀਂ ਬਣਨ ਦਿੱਤਾ ਜਾਵੇਗਾ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਮਨਜੀਤ ਸਿੰਘ ਝਬਾਲ, ਗੁਰਦੁਆਰਾ ਮਾਤਾ ਭਾਗ ਕੌਰ ਦੇ ਮੁੱਖ ਸੇਵਾਦਾਰ ਬਾਬਾ ਗੁਰਸੇਵਕ ਸਿੰਘ, ਚੈਅਰਮੈਨ ਰਮਨ ਕੁਮਾਰ, ਪੂਰਨ ਸਿੰਘ ਝਬਾਲ, ਕਾ. ਮਨਜੀਤ ਸਿੰਘ ਝਬਾਲ ਅਤੇ ਕਾ. ਗੁਰਸ਼ਿੰਦਰ ਸਿੰਘ ਝਬਾਲ ਨੇ ਦੱਸਿਆ ਕਿ ਅੱਡਾ ਝਬਾਲ ਦੀ ਪੰਚਾਇਤ ਵਲੋਂ ਸਰਕਾਰੀ ਸ਼ਹਿ 'ਤੇ ਗੁਰਦੁਆਰਾ ਸਾਹਿਬ ਦੇ ਰਸਤੇ 'ਚ ਬਣਾਏ ਜਾ ਰਹੇ ਕੂੜੇ ਦੇ ਡੰਪ ਨੂੰ ਰੋਕਣ ਲਈ ਕੁਝ ਦਿਨ ਪਹਿਲਾਂ ਡੀ.ਡੀ.ਪੀ.ਓ., ਬੀ.ਡੀ.ਪੀ.ਓ. ਸਮੇਤ ਸੰਬੰਧਿਤ ਮਹਿਕਮੇ ਦੇ ਉੱਚ ਅਧਿਕਾਰੀਆਂ ਨੂੰ ਲਿਖ਼ਤੀ ਦਰਖਾਸਤਾਂ ਦੇ ਕੇ ਡੰਪ ਨੂੰ ਰੋਕਣ ਦੀ ਮੰਗ ਕੀਤੀ ਗਈ ਸੀ, ਜਿਸ ਦਾ ਬੀ.ਡੀ.ਪੀ.ਓ. ਵਲੋਂ ਜਾਇਜ਼ਾ ਲਿਆ ਗਿਆ ਸੀ, ਪਰ ਇਸ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਅੱਗੇ ਕੋਈ ਕਾਰਵਾਈ ਨਹੀਂ ਕੀਤੀ ਗਈ | ਸੰਬੰਧਿਤ ਪੰਚਾਇਤ ਵਲੋਂ ਮੁੜ ਟੀਨਾਂ ਪਾਉਣੀਆਂ ਸ਼ੁਰੂ ਕਰ ਦਿੱਤੀਆਂ | ਉਨ੍ਹਾਂ ਕਿਹਾ ਕਿ ਜੇਕਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਡੰਪ ਬਣਾ ਰਹੀ ਧਿਰ ਨੂੰ ਨਾ ਰੋਕਿਆ ਗਿਆ ਤਾਂ ਸਮੂਹ ਸੰਗਤਾਂ ਤੇ ਧਾਰਮਿਕ ਜਥੇਬੰਦੀਆਂ ਵਲੋਂ ਅਣਮਿੱਥੇ ਸਮੇਂ ਲਈ ਥਾਣੇ ਅੱਗੇ ਧਰਨਾ ਲਗਾ ਦਿੱਤਾ ਜਾਵੇਗਾ | ਦੂਜੇ ਪਾਸੇ ਥਾਣਾ ਮੁਖੀ ਝਬਾਲ ਇੰਸਪੈਕਟਰ ਹਰਕੀਰਤ ਸਿੰਘ ਨੇ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਪੁਲਿਸ ਪ੍ਰਸ਼ਾਸਨ ਦੀ ਜਿੰਮੇਵਾਰੀ ਹੈ, ਜਦ ਕਿ ਡੰਪ ਨੂੰ ਰੋਕਣ ਦਾ ਕੰਮ ਮਾਲ ਮਹਿਕਮੇ ਤੇ ਪੰਚਾਇਤ ਵਿਭਾਗ ਦਾ ਕੰਮ ਹੈ | ਉਨ੍ਹਾਂ ਕਿਹਾ ਕਿ ਜਦੋਂ ਪੰਚਾਇਤ ਅਧਿਕਾਰੀਆਂ ਵਲੋਂ ਲਿਖ਼ਤੀ ਰੂਪ ਵਿਚ ਦਿੱਤਾ ਜਾਵੇਗਾ ਤਾਂ ਪੁਲਿਸ ਪ੍ਰਸ਼ਾਸਨ ਵਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਖਡੂਰ ਸਾਹਿਬ ਵਿਚ 'ਹਲਕਾ ਇੰਚਾਰਜ' ਵਲੋਂ ਕੱਢੇ ਰੋਡ ਸ਼ੋਅ ਮੌਕੇ ਸੀਨੀਅਰ ਅਕਾਲੀ ਆਗੂ ਰਹੇ ਗੈਰ ਹਾਜ਼ਰ
Ad Position 24