06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸਰਹੱਦ ਤੋਂ ਬੀ.ਐੱਸ.ਐੱਫ ਅਤੇ ਪੁਲਿਸ ਵਲੋਂ 2 ਕਿੱਲੋ 25 ਗ੍ਰਾਮ ਹੈਰੋਇਨ ਅਤੇ ਡਰੋਨ ਬਰਾਮਦ

Ad Position 21
No active advertisement
ਅਜੀਤ ਡੈਸਕ 23-04-2026
ਤਰਨ ਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਸਰਹੱਦੀ ਜ਼ਿਲ੍ਹਾ ਤਰਨ ਤਾਰਨ ਵਿਚ ਸਰਹੱਦ 'ਤੇ ਪੈਂਦੇ ਵੱਖ-ਵੱਖ ਇਲਾਕਿਆਂ ਵਿਚੋਂ ਪੁਲਿਸ ਅਤੇ ਬੀ.ਐੱਸ.ਐੱਫ ਦੀ ਸਾਂਝੀ ਕਾਰਵਾਈ ਦੌਰਾਨ 2 ਕਿਲੋ 25 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵਲਟੋਹਾ ਦੇ ਐੱਸ.ਆਈ. ਅਵਤਾਰ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਸਕੱਤਰਾ ਦੇ ਖੇਤਾਂ ਵਿਚ ਪੀਲੇ ਰੰਗ ਦਾ ਪੈਕਟ ਪਿਆ ਹੈ ਤਾਂ ਤੁਰੰਤ ਉਨ੍ਹਾਂ ਬੀ.ਐੱਸ.ਐੱਫ ਕਰਮਚਾਰੀਆਂ ਨੂੰ ਨਾਲ ਲੈ ਕੇ ਸਾਂਝੀ ਕਾਰਵਾਈ ਕੀਤੀ ਤਾਂ ਇਕ ਪੈਕੇਟ ਮਿਲਿਆ ਜਿਸ ਵਿਚੋਂ 1 ਕਿੱਲੋ 9 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ.ਗੁਰਸਾਹਿਬ ਸਿੰਘ ਨੂੰ ਰਣਜੀਤ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਡੱਲ ਨੇ ਸੂਚਨਾ ਦਿੱਤੀ ਕਿ ਉਸ ਦੇ ਘਰ ਦੀ ਛੱਤ 'ਤੇ ਡਰੋਨ ਰਾਹੀਂ ਡਰੋਪਿੰਗ ਹੋਈ ਹੈ, ਜਿਸ ਵਿਚ ਕੋਈ ਨਸ਼ਈਲਾ ਪਦਾਰਥ ਜਾਂ ਕੋਈ ਵਸਤੂ ਬਰਾਮਦ ਹੋ ਸਕਦੀ ਹੈ ਤਾਂ ਤੁਰੰਤ ਉਨ੍ਹਾਂ ਬੀ.ਐੱਸ.ਐੱਫ 142 ਬਟਾਲੀਅਨ ਦੇ ਕੰਪਨੀ ਕਮਾਂਡਰ ਰਾਜੇਸ਼ ਯਾਦਵ ਨੂੰ ਨਾਲ ਲੈ ਕੇ ਰਣਜੀਤ ਸਿੰਘ ਦੇ ਘਰ ਪੁੱਜੇ ਤਾਂ ਘਰ ਵਿਚੋਂ ਇਕ ਪੈਕੇਟ ਬਰਾਮਦ ਹੋਇਆ | ਜਿਸ ਵਿਚੋਂ 516 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਗੁਰਸਾਹਿਬ ਪੁਲਿਸ ਪਾਰਟੀ ਸਮੇਤ ਪਿੰਡ ਰਾਜੋਕੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਬਲਦੇਵ ਸਿੰਘ ਦੇ ਖੇਤਾਂ ਵਿਚ ਡਰੋਨ ਰਾਹੀਂ ਡਰੋਪਿੰਗ ਹੋਈ ਹੈ ਤਾਂ ਤੁਰੰਤ ਉਨ੍ਹਾਂ ਬੀ.ਐੱਸ.ਐੱਫ. ਅਧਿਕਾਰੀਆਂ ਨੂੰ ਨਾਲ ਲੈ ਕੇ ਉਕਤ ਵਿਅਕਤੀ ਦੇ ਖੇਤ ਵਿਚ ਸਰਚ ਕੀਤੀ ਤਾਂ ਖੇਤ ਵਿਚੋਂ 508 ਗ੍ਰਆਮ ਹੈਰੋਇਨ ਬਰਾਮਦ ਹੋਈ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਆਰਜੂ ਨੂੰ ਬੀ.ਐੱਸ.ਐੱਫ਼ 142 ਬਟਾਲੀਅਨ ਦੇ ਕੰਪਨੀ ਕਮਾਂਡਰ ਰਾਜੇਸ਼ ਯਾਦਵ ਨੇ ਸੂਚਨਾ ਦਿੱਤੀ ਕਿ ਹਰਮਕਲਜੀਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਡੱਲ ਦੇ ਖੇਤ ਵਿਚ ਇਕ ਟੁੱਟਾ ਹੋਇਆ ਡਰੋਨ ਪਿਆ ਹੈ ਤਾਂ ਤੁਰੰਤ ਉਹ ਬੀ.ਐੱਸ.ਐੱਫ ਦੇ ਕਰਮਚਾਰੀਆਂ ਨੂੰ ਨਾਲ ਲੈ ਕੇ ਹਕਮਲਜੀਤ ਸਿੰਘ ਦੇ ਖੇਤ ਵਿਚ ਗਏ ਜਿਥੇ ਉਨ੍ਹਾਂ ਨੂੰ ਇਕ ਟੁੱਟਾ ਹੋਇਆ ਡਰੋਨ ਬਰਾਮਦ ਹੋਇਆ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਬਰਾਮਦ ਹੋਈ ਹੈਰੋਇਨ ਅਤੇ ਡਰੋਨ ਸੰਬੰਧੀ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਬਣਨ ਤੋਂ ਬਾਅਦ ਬੀਬਾ ਰਮਨਦੀਪ ਕੌਰ ਸੇਰੋਂ ਖਡੂਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪੁੱਜੇ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ
Ad Position 24