05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਣ ਵਿਰੁੱਧ ਕਿਸਾਨਾਂ ਵਲੋਂ ਜੰਡੋਕੇ ਸਰਹਾਲੀ 'ਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 23-04-2026
ਤਰਨ ਤਾਰਨ, 22 ਅਪ੍ਰੈਲ (ਪਰਮਜੀਤ ਜੋਸ਼ੀ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨ ਤਾਰਨ 'ਚ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਣ ਵਿਰੁੱਧ ਅਤੇ ਜਬਰੀ ਹੋ ਰਹੀ ਉਸਾਰੀ ਦਾ ਵਿਰੋਧ ਕਰਨ ਲਈ ਜੰਡੋਕੇ ਸਰਹਾਲੀ ਪਿੰਡ ਵਿਚ ਇਸੇ ਕੜੀ ਵਿਚ ਕਿਸਾਨਾ ਵਲੋਂ ਇਕ ਵੱਡੀ ਇਕੱਤਰਤਾ ਕੀਤੀ ਗਈ | ਇਸ ਮੀਟਿੰਗ ਦੀ ਪ੍ਰਧਾਨਗੀ ਅੰਗਰੇਜ਼ ਸਿੰਘ ਇਕਾਈ ਪ੍ਰਧਾਨ ਸਰਹਾਲੀ ਖੁਰਦ ਨੇ ਕੀਤੀ | ਇਸ ਮੌਕੇ ਬੋਲਦਿਆਂ ਹੋਇਆਂ ਨਛੱਤਰ ਸਿੰਘ ਪੰਨੂ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਤਰਸੇਮ ਸਿੰਘ ਲੁਹਾਰ ਜ਼ਿਲ੍ਹਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ, ਮਨਜੀਤ ਸਿੰਘ ਬੱਗੂ ਜ਼ਿਲ੍ਹਾ ਪ੍ਰਧਾਨ ਜਮਹੂਰੀ ਕਿਸਾਨ ਸਭਾ, ਮੇਹਰ ਸਿੰਘ ਸਖੀਰਾ ਬੀਕੇਯੂ ਉਗਰਾਹਾਂ, ਸਰਦਾਰਾ ਸਿੰਘ ਸਖੀਰਾ ਆਦਿ ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਜਬਰੀ ਮਿੱਲ ਦੀ ਮਾਲਕੀ ਬਦਲਣ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਦਲਵੀ ਖੇਤੀ ਮਾਡਲ ਨੂੰ ਅਪਣਾਉਣ ਲਈ ਕਿਹਾ ਜਾ ਰਿਹਾ ਹੈ ਪਰ ਸਰਕਾਰ ਆਪ ਹੀ ਖੰਡ ਮਿੱਲ ਬੰਦ ਕਰਕੇ ਬਦਲਵੀ ਖੇਤੀ ਦਾ ਬਦਲ ਗੰਨਾ ਬੀਜਣ ਤੋਂ ਰੋਕਿਆ ਜਾ ਰਿਹਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਮੁੜ ਤੋਂ ਪੱਕਾ ਮੋਰਚਾ ਲਗਾਇਆ ਜਾਵੇਗਾ ਅਤੇ ਸਰਕਾਰ ਨੂੰ ਸਹਿਕਾਰੀ ਖੰਡ ਮਿੱਲ ਸ਼ੇਰੋ ਮੁੜ ਤੋਂ ਚਾਲੂ ਕਰਨ ਲਈ ਮਜ਼ਬੂਰ ਕੀਤਾ ਜਾਵੇਗਾ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪਿੰਡ ਵਾਸੀਆਂ ਨਾਜਰ ਸਿੰਘ ਸਰਹਾਲੀ ਖੁਰਦ, ਸੁਖਦੇਵ ਸਿੰਘ ਜਵੰਦਾ, ਇੰਦਰ ਸਿੰਘ ਖੱਬੇ, ਤਾਰਾ ਸਿੰਘ, ਅੰਗਰੇਜ ਸਿੰਘ, ਕਸ਼ਮੀਰ ਸਿੰਘ, ਗੁਰਮੱੁਖ ਸਿੰਘ, ਸੁਖਜੀਤ ਸਿੰਘ, ਨਿਰਮਲ ਸਿੰਘ ਸੋਨੀ, ਮੁਖਤਾਰ ਸਿੰਘ, ਜਸਬੀਰ ਸਿੰਘ, ਸਰਦਾਰਾ ਸਿੰਘ ਸਖੀਰਾ, ਜਗਵੰਤ ਸਿੰਘ ਸਖੀਰਾ, ਖਜਾਨ ਸਿੰਘ ਸਰਪੰਚ ਆਦਿ ਕਿਸਾਨਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਜਬਰਦਸਤ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਜੰਡੋਕੇ ਸਰਹਾਲੀ ਬੱਸ ਸਟੈਂਡ 'ਤੇ ਫੂਕਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਮਨਦੀਪ ਕੌਰ ਵਲੋਂ ਚੋਹਲਾ ਸਾਹਿਬ ਵਿਖੇ ਰੋਡ ਸ਼ੋਅ <br/> ਅਗਲੀ ਖ਼ਬਰ ਪੱਛਮੀ ਖੇਤਰ 'ਚ ਦੇਸ਼ ਦਾ ਆਖ਼ਰੀ ਰੇਲਵੇ ਸਟੇਸ਼ਨ ਖੇਮਕਰਨ ਬੁਨਿਆਦੀ ਸਹੂਲਤਾਂ ਤੋੋਂ ਸੱਖਣਾ
Ad Position 24