05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਦਹੇਜ ਲਈ ਪਤਨੀ ਨੂੰ ਮਾਰਨ ਵਾਲੇ ਪਤੀ ਨੂੰ ਅਦਾਲਤ ਨੇ ਕੀਤਾ ਬਰੀ

Ad Position 21
No active advertisement
ਅਜੀਤ ਡੈਸਕ 23-04-2026
ਤਰਨ ਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਲਗਪਗ ਛੇ ਸਾਲ ਪੁਰਾਣੇ ਦਹੇਜ ਲਈ ਪਤਨੀ ਨੂੰ ਫਾਹ ਦੇ ਕੇ ਮਾਰਨ ਦੇ ਦਰਜ ਕੀਤੇ ਗਏ ਕੇਸ ਵਿਚ ਅਡੀਸ਼ਨਲ ਸੈਸ਼ਨ ਜੱਜ ਆਰ.ਐਸ. ਬਾਜਵਾ ਨੇ ਸੀਨੀਅਰ ਐਡਵੋਕੇਟ ਨਵਜੋਤ ਕੌਰ ਚੱਬਾ ਅਤੇ ਐਡਵੋਕੇਟ ਮਨਵੰਤ ਸਿੰਘ ਚੱਬਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਮਿ੍ਤਕਾ ਦੇ ਪਤੀ ਅਤੇ ਸਹੁਰੇ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਸਹੁਰੇ ਦੀ ਸੁਣਵਾਈ ਦੌਰਾਨ ਹੀ ਕੁਝ ਸਮਾਂ ਪਹਿਲਾਂ ਹੀ ਮੌਤ ਹੋ ਚੁੱਕੀ ਹੈ | ਜਾਣਕਾਰੀ ਦਿੰਦਿਆਂ ਐਡਵੋਕੇਟ ਨਵਜੋਤ ਕੌਰ ਚੱਬਾ ਅਤੇ ਐਡ. ਮਨਵੰਤ ਸਿੰਘ ਚੱਬਾ ਨੇ ਦੱਸਿਆ ਕਿ 23 ਜੂਨ 2020 ਨੂੰ ਮੰਗਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਵੱਲਾ ਨੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਲੜਕੀ ਗੁਰਰੂਪ ਕੌਰ ਦਾ ਵਿਆਹ ਸਾਲ 2014 ਵਿਚ ਜਗਲਾਲ ਸਿੰਘ ਪੁੱਤਰ ਭਗਵਾਨ ਸਿੰਘ ਨਾਲ ਹੋਇਆ ਸੀ ਅਤੇ ਉਨ੍ਹਾਂ ਨੇ ਆਪਣੀ ਹੈਸੀਅਤ ਮੁਤਾਬਿਕ ਦਹੇਜ ਦਿੱਤਾ ਸੀ, ਪਰ ਵਿਆਹ ਤੋਂ ਕੁਝ ਸਮਾਂ ਬਾਅਦ ਉਨ੍ਹਾਂ ਦੇ ਜਵਾਈ ਜਗਲਾਲ ਸਿੰਘ ਅਤੇ ਉਸ ਦੇ ਪਿਤਾ ਭਗਵਾਨ ਸਿੰਘ ਨੇ ਉਨ੍ਹਾਂ ਦੀ ਲੜਕੀ ਨੂੰ ਬੁਲਟ ਮੋਟਰਸਾਈਕਲ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਪਰ ਉਹ ਉਨ੍ਹਾਂ ਦੀ ਮੰਗ ਪੂਰੀ ਨਹੀਂ ਕਰ ਸਕੇ | ਸ਼ਿਕਾਇਤਕਰਤਾ ਅਨੁਸਾਰ 23 ਜੂਨ ਨੂੰ ਉਨ੍ਹਾਂ ਦੇ ਲੜਕੇ ਲਵਪ੍ਰੀਤ ਸਿੰਘ ਨੂੰ ਫ਼ੋਨ ਆਇਆ ਕਿ ਉਨ੍ਹਾਂ ਦੀ ਲੜਕੀ ਗੁਰਰੂਪ ਕੌਰ ਦੀ ਸਿਹਤ ਖ਼ਰਾਬ ਹੋ ਰਹੀ ਹੈ | ਜਦ ਉਨ੍ਹਾਂ ਨੇ ਉਸ ਦੇ ਸਹੁਰੇ ਘਰ ਜਾ ਕੇ ਦੇਖਿਆ ਤਾਂ ਉਨ੍ਹਾਂ ਦੀ ਲੜਕੀ ਦੀ ਲਾਸ਼ ਮੰਜੇ 'ਤੇ ਪਈ ਹੋਈ ਸੀ ਅਤੇ ਉਨ੍ਹਾਂ ਦੇ ਗਲੇ 'ਤੇ ਰੱਸੀ ਦੇ ਨਿਸ਼ਾਨ ਸਨ | ਮਿ੍ਤਕਾ ਦੇ ਪਿਤਾ ਨੇ ਪੁਲਿਸ ਨੂੰ ਉਸ ਸਮੇਂ ਦੱਸਿਆ ਕਿ ਉਸ ਦੀ ਲੜਕੀ ਨੂੰ ਜਗਲਾਲ ਸਿੰਘ ਅਤੇ ਭਗਵਾਨ ਸਿੰਘ ਨੇ ਦਹੇਜ ਦੀ ਖ਼ਾਤਿਰ ਫਾਹ ਦੇ ਕੇ ਮਾਰ ਦਿੱਤਾ ਹੈ, ਜਿਸ 'ਤੇ ਪੁਲਿਸ ਨੇ ਉਕਤ ਦੋਵਾਂ ਪਿਓ-ਪੁੱਤਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ | ਐਡ. ਚੱਬਾ ਨੇ ਦੱਸਿਆ ਕਿ ਉਨ੍ਹਾਂ ਨੇ ਅਦਾਲਤ ਵਿਚ ਇਹ ਦਲੀਲ ਦਿੱਤੀ ਕਿ ਗੁਰਰੂਪ ਕੌਰ ਦੀ ਮੌਤ ਹੋਰਨਾਂ ਕਾਰਨਾਂ ਕਰਕੇ ਹੋਈ ਹੈ, ਜਿਸ ਦੀ ਮੌਤ ਦਾ ਦਰਜ ਕੀਤੇ ਕੇਸ ਨਾਲ ਕੋਈ ਵਾਸਤਾ ਨਹੀਂ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਗੁਰਰੂਪ ਕੌਰ ਨੂੰ ਉਸ ਦੇ ਸਹੁਰੇ ਪਰਿਵਾਰ ਵਲੋਂ ਵਿਆਹ ਤੋਂ ਬਾਅਦ ਸਕੂਟਰੀ ਅਤੇ ਸੋਨੇ ਦੇ ਗਹਿਣੇ ਵੀ ਦਿੱਤੇ ਗਏ ਸਨ, ਜਿਸ ਕਾਰਨ ਦਹੇਜ ਦਾ ਕੋਈ ਕਾਰਨ ਨਹੀਂ ਬਣਦਾ ਅਤੇ ਉਨ੍ਹਾਂ ਵਲੋਂ ਹੋਰ ਗਵਾਹੀਆਂ ਵੀ ਪੇਸ਼ ਕੀਤੀਆਂ ਗਈਆਂ | ਅਡੀਸ਼ਨਲ ਸੈਸ਼ਨ ਜੱਜ ਆਰ.ਐਸ. ਬਾਜਵਾ ਨੇ ਉਨ੍ਹਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਜਗਲਾਲ ਸਿੰਘ ਅਤੇ ਉਸ ਦੇ ਪਿਤਾ ਨੂੰ ਇਸ ਕੇਸ ਵਿਚੋਂ ਬਰੀ ਕਰ ਦਿੱਤਾ ਹੈ | ਸੂਬੇਦਾਰ ਭਗਵਾਨ ਸਿੰਘ ਦੀ ਮੌਤ ਹੋ ਚੁੱਕੀ ਹੈ | ਜਗਲਾਲ ਸਿੰਘ ਨੇ ਅਦਾਲਤ ਦੇ ਫ਼ੈਸਲੇ 'ਤੇ ਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਨਸਾਫ਼ ਮਿਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਰਮਨਦੀਪ ਕੌਰ ਵੱਡੇ ਕਾਫਲੇ ਸਮੇਤ ਫਤਿਆਬਾਦ ਦੇ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਨਤਮਸਤਕ ਹੋਏ ਅਗਲੀ ਖ਼ਬਰ ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਦਾ 57ਵਾਂ ਸਥਾਪਨਾ ਦਿਵਸ ਮਨਾਇਆ <br/>
Ad Position 24