ਫਤਿਆਬਾਦ, 22 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਸਰਪੰਚ ਬਿੱਲਾ ਸੇਰੋਂ ਅਤੇ ਰਮਨਦੀਪ ਕੌਰ ਗੱਡੀਆਂ ਦੇ ਵੱਡੇ ਕਾਫਲੇ ਸਮੇਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਨਤਮਸਤਕ ਹੋਏ | ਇਸ ਮੌਕੇ ਰਮਨਦੀਪ ਕੌਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਧ ਸੰਗਤ ਦੇ ਆਸ਼ੀਰਵਾਦ ਨਾਲ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਹਲਕੇ ਦੀ ਜਿੰਮੇਵਾਰੀ ਦਿਤੀ ਹੈ, ਇਸ ਲਈ ਮੈਨੂੰ ਤੁਹਾਡੇ ਸਾਥ ਦੀ ਲੋੜ ਹੈ | ਇਸ ਮੌਕੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਭਿੰਦਾ, ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਦਿਉਲ, ਬਲਦੇਵ ਸਿੰਘ ਸ਼ੈਲਰ ਵਾਲੇ, ਨੰਬਰਦਾਰ ਸੰਤੋਖ ਸਿੰਘ, ਸਿਕੰਦਰ ਸਿੰਘ ਵਰਾਣਾ, ਰਾਜਾ ਭੈਲ ਹਰਦੀਪ ਸਿੰਘ ਖਵਾਸਪੁਰ, ਪਿ੍ੰਸ, ਗੁਰਭੇਜ ਸਿੰਘ ਭੇਜੀ, ਬੇਅੰਤ ਸਿੰਘ ਪੰਪ ਵਾਲੇ, ਸਰਬਜੀਤ ਸਿੰਘ ਠੇਕੇਦਾਰ, ਚਰਨਜੀਤ ਸਿੰਘ ਦਿਓਲ, ਸਤਨਾਮ ਸਿੰਘ ਚੌਕੀਦਾਰ, ਕੁਲਦੀਪ ਸਿੰਘ ਮੈਂਬਰ, ਰਣਜੀਤ ਸਿੰਘ ਭੱਟਾ, ਮੰਗਲ ਸਿੰਘ ਵਪਾਰੀ, ਕਸ਼ਮੀਰ ਸਿੰਘ ਸਹੋਤਾ, ਡਾ. ਮਨਜੀਤ ਸਿੰਘ, ਸੁਰਜੀਤ ਸਿੰਘ ਇੰਸਪੈਕਟਰ ਗੁਰਪ੍ਰੀਤ ਸਿੰਘ ਨਿਰਾਲਾ, ਮਲਕੀਤ ਸਿੰਘ ਠੇਕੇਦਾਰ, ਜਸਬੀਰ ਸਿੰਘ ਬਾਬਾ ਆਦਿ ਹਾਜ਼ਰ ਸਨ |