05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 23-04-2026
ਤਰਨ ਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਭਾਈ ਕਲਦਮਨਰੂਪ ਸਿੰਘ ਸਾਥੀਆਂ ਸਮੇਤ ਵੱਖ-ਵੱਖ ਪਿੰਡਾਂ 'ਚ ਪਾਰਟੀ ਵਰਕਰਾਂ ਅਤੇ ਸਥਾਨਿਕ ਆਗੂਆਂ ਨਾਲ ਮੀਟਿੰਗ ਕਰਨ ਪਹੁੰਚੇ | ਪਾਰਟੀ ਵਰਕਰਾਂ ਵਲੋਂ ਉਨ੍ਹਾਂ ਦਾ ਸਿਰੋਪਾਓ ਨਾਲ ਨਿੱਘਾ ਸਵਾਗਤ ਕੀਤਾ ਗਿਆ | ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਵਲੋਂ ਜ਼ਮੀਨੀ ਪੱਧਰ ਤੇ ਹਲਕੇ ਦੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਕੀਤੀ | ਵਰਕਰਾਂ ਵਲੋਂ ਰੁਜ਼ਗਾਰ ਦੀ ਘਾਟ ਨਸ਼ਿਆਂ ਦਾ ਪ੍ਰਕੋਪ, ਕਿਸਾਨੀ ਸੰਕਟ, ਨੌਜਵਾਨਾਂ ਦਾ ਵਿਦੇਸ਼ਾਂ ਵੱਲ ਰੁਝਾਨ ਅਤੇ ਹੋਰ ਪ੍ਰਸ਼ਾਸਨਿਕ ਨਕਾਮੀਆਂ ਵਰਗੇ ਗੰਭੀਰ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ | ਭਾਈ ਕਲਦਮਨਰੂਪ ਸਿੰਘ ਨੇ ਕਿਹਾ ਕਿ ਪੰਜਾਬ ਇਕ ਨਾਜੁਕ ਦੌਰ ਵਿਚੋਂਾ ਗੁਜਰ ਰਿਹਾ ਹੈ | ਜਿੱਥੇ ਰਵਾਇਤੀ ਸਿਆਸੀ ਪਾਰਟੀਆਂ ਲੋਕਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਦਿਆਂ ਦਾ ਅਤੇ ਸਮੂਹ ਪੰਜਾਬੀਆਂ ਦੀਆਂ ਮੁਸ਼ਕਿਲਾਂ ਦਾ ਜੇਕਰ ਕੋਈ ਅਸਲੀ ਤੇ ਪੱਕਾ ਹੱਲ ਹੈ ਤਾਂ ਉਹ ਸਿਰਫ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਥਾਂ ਵਿਚ ਹੈ | ਸ਼ਹੀਦ ਭਾਈ ਦੀਪ ਸਿੱਧੂ ਦੀ ਸੋਚ ਅਤੇ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੀ ਅਗਵਾਈ ਵਾਲੀ ਲੀਡਰਸ਼ਿਪ ਹੀ ਪੰਜਾਬ ਨੂੰ ਇਕ ਨਵੀਂ ਦਿਸ਼ਾ ਦੇ ਸਕਦੀ ਹੈ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਪਾਰਟੀ ਦੇ ਮੂਲ ਮਕਸਦ ਅਤੇ ਸਰਬੱਤ ਦੇ ਭਲੇ ਨੂੰ ਅੱਗੇ ਵਧਾਉਣ ਲਈ ਆਪਣਾ ਯੋਗਦਾਨ ਪਾਉਣ | ਇਸ ਮੌਕੇ ਅਰਜਿੰਦਰ ਸਿੰਘ ਹੀਰਾ, ਸਰਬਜੀਤ ਸਿੰਘ ਬੰਟੀ, ਹਰਦੇਵ ਸਿੰਘ ਹੈਪੀ, ਅਜੀਤਪਾਲ ਸਿੰਘ, ਜੋਰਾਵਰ ਸਿੰਘ, ਮਨਜੀਤ ਸਿੰਘ, ਮਨਪ੍ਰੀਤ ਸਿੰਘ, ਜਗਦੀਸ਼ ਸਿੰਘ, ਨਰਿੰਦਰ ਸਿੰਘ, ਬਲਦੀਪ ਸਿੰਘ, ਅਜੀਤ ਸਿੰਘ, ਗੁਰਸਿਮਰਨ ਸਿੰਘ, ਗੁਰਭਗਵੰਤ ਸਿੰਘ, ਸਤਿੰਦਰ ਸਿੰਘ, ਗੁਰਸੇਵਕ ਸਿੰਘ, ਨਛੱਤਰ ਸਿੰਘ, ਹਰਪਾਲ ਸਿੰਘ, ਜਗਰੂਪ ਸਿੰਘ, ਅਜੀਤ ਸਿੰਘ, ਬਖਸ਼ੀਸ਼ ਸਿੰਘ, ਬਲਦੀਪ ਸਿੰਘ, ਗੁਰਸੇਵਕ ਸਿੰਘ, ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ ਅਤੇ ਜਗਦੀਸ਼ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਨੇ ਕੌਮਾਂਤਰੀ ਧਰਤੀ ਦਿਵਸ ਮਨਾਇਆ <br/> ਅਗਲੀ ਖ਼ਬਰ ਜਥੇ. ਨਾਗੋਕੇ ਨੂੰ ਸਰਕਲ ਪ੍ਰਧਾਨ ਬਣਾਉਣ 'ਤੇ ਹਾਈਕਮਾਡ ਦਾ ਧੰਨਵਾਦ-ਨੱਥੋਕੇ <br/>
Ad Position 24