ਖਡੂਰ ਸਾਹਿਬ, 22 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਕੌਮਾਂਤਰੀ ਧਰਤੀ ਦਿਹਾੜੇ ਮੌਕੇ ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਖਡੂਰ ਸਾਹਿਬ ਬਾਜ਼ਾਰ ਵਿਚ ਚੇਤਨਾ ਮਾਰਚ ਕੱਢਿਆ ਗਿਆ | ਇਹ ਮਾਰਚ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਦਰਬਾਰ ਸਾਹਿਬ ਅਤੇ ਖਡੂਰ ਸਾਹਿਬ ਦੇ ਬਾਜ਼ਾਰਾਂ ਵਿਚੋਂ ਹੋ ਕੇ ਵਾਪਸ ਸਕੂਲ ਵਿਖੇ ਪਹੁੰਚਿਆ | ਇਸ ਵਿਚ ਵਾਤਾਵਰਣ ਦੀ ਸ਼ੁੱਧਤਾ ਅਤੇ ਪਲਾਸਟਿਕ ਦੀ ਵਰਤੋਂ ਦੇ ਨੁਕਸਾਨ ਬਾਰੇ ਦੱਸਿਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਅਮਰਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਪ੍ਰਮਾਤਮਾ ਨੇ ਹਵਾ, ਪਾਣੀ ਵਰਗੇ ਅਣਮੁੱਲੇ ਖ਼ਜਾਨੇ ਬਖ਼ਸ਼ੇ ਹਨ ਅਤੇ ਇਸ ਨੂੰ ਸ਼ੁੱਧ ਰੱਖਣਾ ਸਾਡਾ ਫ਼ਰਜ਼ ਬਣਦਾ ਹੈ | ਇਸ ਮੌਕੇ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਖਡੂਰ ਸਾਹਿਬ ਦੇ ਸਕੱਤਰ ਜਸਵਿੰਦਰਪਾਲ ਸਿੰਘ, ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਦੇ ਸਕੱਤਰ ਡਾ. ਕਮਲਜੀਤ ਸਿੰਘ, ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |