05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ

Ad Position 21
No active advertisement
ਅਜੀਤ ਡੈਸਕ 23-04-2026
ਤਰਨ ਤਾਰਨ, 22 ਅਪ੍ਰੈਲ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਇਆ ਹੈ | ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਥਾਣਾ ਗੋਇੰਦਵਾਲ ਵਿਖੇ ਲਿਖਤੀ ਸ਼ਿਕਾਇਤ ਕੀਤੀ ਕਿ 7 ਅਪ੍ਰੈਲ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ 4 ਟੱਚ ਫੋਨ, 140 ਪੈਕੇਟ ਤੰਬਾਕੂ, 10 ਪੈਕੇਟ ਕੂਲਲਿੱਪ, 120 ਬੀੜੀਆਂ ਦੇ ਬੰਡਲ, 4 ਲਾਈਟਰ, 5 ਹੀਟਰ ਸਪਰਿੰਗ ਲਵਾਰਿਸ ਹਾਲਤ ਵਿਚ ਬਰਾਮਦ ਹੋਏ ਹਨ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 9 ਅਪ੍ਰੈਲ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ 2 ਕੀਪੈਡ ਮੋਬਾਈਲ ਫੋਨ, 1 ਬੈਟਰੀ, 6 ਟੱਚ ਫੋਨ, 124 ਪੈਕੇਟ ਤੰਬਾਕੂ, 30 ਪੈਕੇਟ ਕੂਲਲਿੱਪ, 220 ਬੀੜੀਆਂ ਦੇ ਬੰਡਲ, 8 ਲਾਈਟਰ, 16 ਪੈਕੇਟ ਸਿਗਰਟ ਬਰਾਮਦ ਹੋਏ ਹਨ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਕੀਤੀ ਕਿ 19 ਅਪ੍ਰੈਲ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਜੋਗਿੰਦਰ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਕਾਜੀਕੋਟ ਕਲਾਂ ਤਰਨ ਤਾਰਨ ਪਾਸੋਂ ਇਕ ਟੱਚ ਮੋਬਾਈਲ ਫੋਨ ਬਰਾਮਦ ਕੀਤਾ ਹੈ | ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀ ਸਮੇਤ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਰਮਨਦੀਪ ਕੌਰ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਮੱਥਾ ਟੇਕਿਆ <br/> ਅਗਲੀ ਖ਼ਬਰ ਪਿੰਡ ਢੋਟੀਆਂ ਵਿਖੇ 5 ਵਾਂ ਐੱਨ.ਆਰ.ਆਈ. ਫੁੱਟਬਾਲ ਟੂਰਨਾਮੈਂਟ ਕਰਵਾਇਆ <br/>
Ad Position 24