ਗੋਇੰਦਵਾਲ ਸਾਹਿਬ, 22 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਅਵਤਾਰ ਸਿੰਘ ਬਿੱਲਾ ਸੇਰੋਂ ਦੇ ਧਰਮ ਪਤਨੀ ਬੀਬੀ ਰਮਨਦੀਪ ਕੌਰ ਵਲੋਂ ਹਲਕਾ ਇੰਚਾਰਜ ਖਡੂਰ ਸਾਹਿਬ ਲੱਗਣ ਤੋਂ ਬਾਅਦ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਅਤੇ ਸੰਗਤਾਂ ਦੇ ਧੰਨਵਾਦ ਲਈ ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਮੱਥਾ ਟੇਕਿਆ | ਗੁਰਦੁਆਰਾ ਬਾਉਲੀ ਦੇ ਮੈਨੇਜ਼ਰ ਗੁਰਾ ਸਿੰਘ ਮਾਨ ਵਲੋਂ ਬੀਬੀ ਰਮਨਦੀਪ ਕੌਰ ਤੇ ਉਨ੍ਹਾਂ ਦੇ ਪਤੀ ਅਵਤਾਰ ਸਿੰਘ ਬਿੱਲਾ ਸੇਰੋ ਅਤੇ ਹੋਰਨਾਂ ਆਗੂਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕੀਤਾ ਗਿਆ | ਇਸ ਮੌਕੇ ਬੀਬੀ ਰਮਨਦੀਪ ਕੌਰ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਰੋਡ ਸ਼ੋਅ ਕੀਤਾ ਗਿਆ | ਇਸ ਮੌਕੇ ਅਵਤਾਰ ਸਿੰਘ ਬਿੱਲਾ ਸੇਰੋਂ, ਹਰਜੀਤ ਸਿੰਘ, ਬਲਕਾਰ ਸਿੰਘ, ਮਲਕੀਤ ਸਿੰਘ ਵੇਈਪੂਈਾ, ਸੀਨੀਅਰ ਯੂਥ ਆਗੂ ਗੁਰਸੰਗਤ ਸਿੰਘ ਆਦਿ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਪ੍ਰੇਮ ਸਿੰਘ ਪੰਨੰੂ, ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ, ਸੋਨੂੰ ਕਿਰਤੋਵਾਲ, ਮੀਤ ਮੈਨੇਜ਼ਰ ਗੁਰਪ੍ਰੀਤ ਸਿੰਘ, ਹੈਡ ਗ੍ਰੰਥੀ ਭਾਈ ਗੁਰਮੁਖ ਸਿੰਘ, ਜਸਵਿੰਦਰ ਸਿੰਘ, ਰਸ਼ਪਾਲ ਸਿੰਘ, ਸੁਖਰਾਜ ਸਿੰਘ ਰਾਜਾ, ਕੈਪਟਨ ਸੁੱਚਾ ਸਿੰਘ, ਸਾਬਕਾ ਸਰਪੰਚ ਗਿਆਨ ਸਿੰਘ, ਅਮਰਜੀਤ ਸਿੰਘ ਝੰਡੇਰ, ਗੁਰਦਿਆਲ ਸਿੰਘ ਖੱਖ ਆਦਿ ਤੋਂ ਵੱਡੀ ਗਿਣਤੀ ਵਿਚ ਸਮਰਥਕ ਹਾਜ਼ਰ ਸਨ |