05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਮਿਲੇਨੀਅਮ ਵਰਲਡ ਸਕੂਲ ਵਿਖੇ ਧਰਤੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 23-04-2026
ਪੱਟੀ, 22 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਧਰਤੀ ਦਿਵਸ ਮਨਾਇਆ ਗਿਆ, ਜਿਸ ਦੌਰਾਨ ਕਿੰਡਰਗਾਰਟਨ ਦੇ ਨੰਨ੍ਹੇ ਮੁੰਨੇ ਬੱਚਿਆਂ ਲਈ ਰੰਗ ਭਰਨ ਦਾ ਮੁਕਾਬਲਾ ਕਰਵਾਇਆ ਗਿਆ | ਬੱਚਿਆਂ ਨੇ ਪ੍ਰਕਿਰਤੀ ਨਾਲ ਸੰਬੰਧਿਤ ਤਸਵੀਰਾਂ ਨੂੰ ਸੁੰਦਰ ਰੰਗਾਂ ਨਾਲ ਸਜਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਇਸ ਦੇ ਨਾਲ ਹੀ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਧਰਤੀ ਦਿਵਸ ਦੇ ਮਹੱਤਵ ਨੂੰ ਦਰਸਾਉਂਦੀਆਂ ਕਵਿਤਾਵਾਂ, ਨਾਟਕ ਅਤੇ ਨਿ੍ਤਿਆ ਪ੍ਰਸਤੁਤ ਕਰਕੇ ਸਭ ਦਾ ਮਨ ਮੋਹ ਲਿਆ | ਵਿਦਿਆਰਥੀਆਂ ਨੇ ਆਪਣੇ ਪ੍ਰਦਰਸ਼ਨਾਂ ਰਾਹੀਂ ਵਾਤਾਵਰਨ ਦੀ ਸੁਰੱਖਿਆ ਅਤੇ ਪ੍ਰਕਿਰਤੀ ਦੀ ਸੰਭਾਲ ਦਾ ਸੁਨੇਹਾ ਦਿੱਤਾ | ਸਕੂਲ ਦੇ ਅਧਿਆਪਕਾਂ ਨੇ ਬੱਚਿਆਂ ਨੂੰ ਧਰਤੀ ਦੀ ਸੰਭਾਲ ਕਰਨ, ਵਾਤਾਵਰਨ ਦੀ ਰੱਖਿਆ ਅਤੇ ਸਾਫ਼-ਸੁਥਰਾ ਮਾਹੌਲ ਬਣਾਈ ਰੱਖਣ ਬਾਰੇ ਜਾਣਕਾਰੀ ਦਿੱਤੀ | ਬੱਚਿਆਂ ਨੂੰ ਬੂਟੇ ਲਗਾਉਣ ਅਤੇ ਪਾਣੀ ਦੀ ਬਚਤ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਮੈਨੇਜ਼ਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ ਚੇਅਰਮੈਨ, ਨਿਰਵੈਲ ਸਿੰਘ ਡਾਇਰੈਕਟਰ, ਗੁਰਜਿੰਦਰ ਸਿੰਘ, ਕੁਲਬੀਰ ਕੌਰ ਹਾਜ਼ਰ ਹਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਪਵਨਦੀਪ ਕੌਰ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕਾਰਜਕ੍ਰਮ ਬੱਚਿਆਂ ਵਿਚ ਜਾਗਰੂਕਤਾ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਜਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੇ ਹਨ | ਅੰਤ ਵਿਚ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੇ ਧਰਤੀ ਨੂੰ ਸੁਰੱਖਿਅਤ ਅਤੇ ਹਰਾ-ਭਰਾ ਬਣਾਉਣ ਦਾ ਸੰਕਲਪ ਲਿਆ |

Ad Position 22
No active advertisement
ਪਿਛਲੀ ਖ਼ਬਰ ਲੋਟਸ ਵੈਲੀ ਸੀਨੀਅਰ ਸੈਕੰਡਰੀ ਸਕੂਲ 'ਚ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ 'ਚ ਏਡਜ਼ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸੈਮੀਨਾਰ ਕਰਵਾਇਆ <br/>
Ad Position 24