05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਨੇ ਏ.ਡੀ.ਸੀ. ਨੂੰ ਦਿੱਤਾ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 23-04-2026
ਤਰਨ ਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਆਲ ਇੰਡੀਆ ਸਟੇਟ ਗਵਰਮੈਂਟ ਪੈਨਸ਼ਨਰ ਫੈੱਡਰੇਸ਼ਨ ਦੇ ਸੱਦੇ 'ਤੇ ਜ਼ਿਲ੍ਹਾ ਤਰਨ ਤਾਰਨ ਦੀ ਪੈਨਸ਼ਨਰ ਜਥੇਬੰਦੀ ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੈਨਸ਼ਨਰ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸੰਬੰਧੀ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਜ਼ਿਲ੍ਹਾ ਤਰਨ ਤਾਰਨ ਦੇ ਡੈਪੂਟੇਸ਼ਨ ਦੇ ਰੂਪ ਵਿਚ ਮੰਗ ਪੱਤਰ ਦੇ ਕੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਡੀ.ਸੀ ਤਰਨ ਤਾਰਨ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚਾਉਣ ਲਈ ਬੇਨਤੀ ਕੀਤੀ | ਡੀ.ਸੀ ਤਰਨ ਤਾਰਨ ਨੇ ਵਫ਼ਦ ਨੂੰ ਬੜੇ ਸਨਮਾਨ ਨਾਲ ਸੁਣਿਆ ਅਤੇ ਵਿਸ਼ਵਾਸ ਦਵਾਇਆ ਕਿ ਮੰਗ ਪੱਤਰ ਪ੍ਰਧਾਨ ਮੰਤਰੀ ਤੱਕ ਪਹੁੰਚਾ ਦਿੱਤਾ ਜਾਵੇਗਾ | ਵਫਦ ਵਿਚ ਪੱਟੀ ਖਡੂਰ ਸਾਹਿਬ ਤਰਨ ਤਾਰਨ ਤੋਂ ਪੈਨਸ਼ਨਰ ਸ਼ਾਮਿਲ ਹੋਏ, ਜਿਨਾਂ ਵਿਚ ਸੂਬਾ ਕਮੇਟੀ ਮੈਂਬਰ ਜਗਤਾਰ ਸਿੰਘ ਆਸਲ, ਗੋਪਾਲ ਸਿੰਘ, ਹਰਜਿੰਦਰ ਸਿੰਘ ਜੰਡ, ਬੀਰ ਮਸੀਹ, ਮਨਜੀਤ ਸਿੰਘ, ਗੁਰਮੀਤ ਸਿੰਘ ਮਾਨ, ਜਸਵੰਤ ਸਿੰਘ, ਗੁਰਨਾਮ ਸਿੰਘ, ਗੁਰਦੀਪ ਸਿੰਘ ਪਟਵਾਰੀ, ਧਰਮ ਸਿੰਘ ਪੱਟੀ, ਗੁਰਦੇਵ ਸਿੰਘ ਸੰਧੂ, ਚੇਅਰਮੈਨ ਤਜਿੰਦਰ ਸਿੰਘ ਕੱਲਾ, ਬਲਦੇਵ ਸਿੰਘ ਤਰਨ ਤਾਰਨ, ਦਵਿੰਦਰ ਸਿੰਘ ਬਿੱਟੂ, ਦਰਸ਼ਨ ਸਿੰਘ ਪਟਵਾਰੀ, ਜੋਰਾਵਰ ਸਿੰਘ ,ਰਾਮ ਪ੍ਰਕਾਸ਼, ਸੰਤੋਸ਼ ਕੁਮਾਰ, ਅਵਤਾਰ ਸਿੰਘ, ਬਖਸ਼ੀਸ਼ ਸਿੰਘ ਜਵੰਧਾ ਅਤੇ ਦਵਿੰਦਰ ਸਿੰਘ ਗਰੇਵਾਲ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਢੋਟੀਆਂ ਵਿਖੇ 'ਸੇਵ ਅਰਥ' ਵਿਸ਼ੇ 'ਤੇ ਵਿਸ਼ੇਸ਼ ਅਸੈਂਬਲੀ ਕਰਵਾਈ <br/> ਅਗਲੀ ਖ਼ਬਰ ਅਪਰਬਾਰੀ ਦੁਆਬ ਨਹਿਰ 'ਚੋਂ ਹਲਕਾ ਖੇਮਕਰਨ ਦਾ ਬਾਸਰਕੇ ਮਾਈਨਰ ਸਮੇਤ ਵੱਖ-ਵੱਖ ਰਜਬਾਹੇ ਪੰਜਾਬ ਸਰਕਾਰ ਦੀਆਂ ਨਜ਼ਰਾਂ 'ਚੋਂ...
Ad Position 24