05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਅਕਾਲ ਅਕੈਡਮੀ ਢੋਟੀਆਂ ਵਿਖੇ 'ਸੇਵ ਅਰਥ' ਵਿਸ਼ੇ 'ਤੇ ਵਿਸ਼ੇਸ਼ ਅਸੈਂਬਲੀ ਕਰਵਾਈ <br/>

Ad Position 21
No active advertisement
ਅਜੀਤ ਡੈਸਕ 23-04-2026
ਤਰਨ ਤਾਰਨ, 22 ਅਪ੍ਰੈਲ (ਇਕਬਾਲ ਸਿੰਘ ਸੋਢੀ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਵਿਖੇ 'ਸੇਵ ਅਰਥ' ਵਿਸ਼ੇ' 'ਤੇ ਵਾਤਾਵਰਨ ਸੰਭਾਲ ਅਤੇ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਅਸੈਂਬਲੀ ਕਰਵਾਈ ਗਈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਧਰਤੀ ਮਾਤਾ ਦੀ ਰੱਖਿਆ ਲਈ ਜਾਗਰੂਕਤਾ ਫੈਲਾਉਣ ਦਾ ਸੰਦੇਸ਼ ਦਿੱਤਾ ਗਿਆ | ਵਿਦਿਆਰਥੀਆਂ ਵਲੋਂ 'ਸੇਵ ਅਰਥ' ਵਿਸ਼ੇ ਨਾਲ ਸੰਬੰਧਿਤ ਭਾਸ਼ਨ, ਕਵਿਤਾਵਾਂ ਅਤੇ ਵਿਚਾਰ ਪੇਸ਼ ਕੀਤੇ ਗਏ | ਵਿਦਿਆਰਥੀਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਧਰਤੀ ਸਾਡਾ ਸਾਂਝਾ ਘਰ ਹੈ ਅਤੇ ਇਸ ਦੀ ਸੁਰੱਖਿਆ ਕਰਨਾ ਹਰ ਇਕ ਮਨੁੱਖ ਦਾ ਫਰਜ਼ ਹੈ | ਉਨ੍ਹਾਂ ਨੇ ਰੁੱਖ ਲਗਾਉਣ, ਪਾਣੀ ਦੀ ਬਚਤ ਕਰਨ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਸਫਾਈ ਬਣਾਈ ਰੱਖਣ ਲਈ ਸਾਰਿਆਂ ਨੂੰ ਪ੍ਰੇਰਿਤ ਕੀਤਾ | ਵਿਦਿਆਰਥੀਆਂ ਦੀ ਪ੍ਰਸਤੂਤੀ ਨੇ ਸਭ ਦਾ ਮਨ ਮੋਹ ਲਿਆ ਅਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਇਆ | ਸਕੂਲ ਪਿ੍ੰਸੀਪਲ ਰਮਨਦੀਪ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅਜੋਕੇ ਸਮੇਂ ਵਿਚ ਵਧ ਰਹੇ ਪ੍ਰਦੂਸ਼ਣ, ਜੰਗਲਾਂ ਦੀ ਕਟਾਈ ਅਤੇ ਪਾਣੀ ਦੀ ਘਾਟ ਕਾਰਨ ਧਰਤੀ ਖਤਰੇ ਵਿਚ ਹੈ, ਇਸ ਲਈ ਸਾਨੂੰ ਛੋਟੇ-ਛੋਟੇ ਕਦਮ ਚੁੱਕ ਕੇ ਪ੍ਰਕਿਰਤੀ ਦੀ ਸੰਭਾਲ ਕਰਨੀ ਚਾਹੀਦੀ ਹੈ | ਇਹ ਵਿਸ਼ੇਸ਼ ਸਭਾ ਵਿਦਿਆਰਥੀਆਂ ਲਈ ਬਹੁਤ ਹੀ ਪ੍ਰੇਰਣਾਦਾਇਕ ਅਤੇ ਜਾਗਰੂਕਤਾ ਭਰਪੂਰ ਸਾਬਤ ਹੋਈ |

Ad Position 22
No active advertisement
ਪਿਛਲੀ ਖ਼ਬਰ ਇਜ਼ਰਾਈਲ ਅੱਤਵਾਦ ਵਿਰੁੱਧ ਲੜਾਈ 'ਚ ਭਾਰਤ ਦੇ ਨਾਲ ਖੜ੍ਹਾ ਹੈ-ਇਜ਼ਰਾਈਲੀ ਵਿਦੇਸ਼ ਮੰਤਰੀ ਅਗਲੀ ਖ਼ਬਰ ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਨੇ ਏ.ਡੀ.ਸੀ. ਨੂੰ ਦਿੱਤਾ ਮੰਗ ਪੱਤਰ <br/>
Ad Position 24