30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਗੁਰਦੁਆਰਾ ਸਾਹਿਬ ਦੇ ਰਸਤੇ ਵਿਚ ਬਣਾਏ ਜਾ ਰਹੇ ਡੰਪ ਨੂੰ ਰੋਕਣ ਲਈ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ <br/>

Ad Position 21
No active advertisement
ਅਜੀਤ ਡੈਸਕ 24-04-2026
ਝਬਾਲ, 23 ਅਪ੍ਰੈਲ (ਸੁਖਦੇਵ ਸਿੰਘ)-ਇਤਿਹਾਸਕ ਕਸਬਾ ਝਬਾਲ ਵਿਖੇ ਸਥਿਤ ਗੁਰਦੁਆਰਾ ਬੀਬੀ ਵੀਰੋ ਜੀ ਅਤੇ ਗੁਰਦੁਆਰਾ ਮਾਤਾ ਭਾਗ ਕੌਰ ਨੂੰ ਆਉਂਦੇ ਰਸਤੇ ਦੇ ਕਿਨਾਰੇ 'ਤੇ ਬਣਾਏ ਜਾ ਰਹੇ ਕੂੜੇ ਦੇ ਡੰਪ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪਿਛਲੇ ਦਿਨਾਂ ਤੋਂ ਪਿੰਡ ਵਾਸੀਆਂ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਲਿਖ਼ਤੀ ਦਰਖਾਸਤਾਂ ਦੇ ਕੇ ਡੰਪ ਨੂੰ ਰੋਕਣ ਦੀ ਮੰਗ ਕੀਤੀ ਗਈ ਹੈ, ਪਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਡੰਪ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ ਗਈ, ਜਿਸ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਭਾਈ ਮਨਜੀਤ ਸਿੰਘ ਝਬਾਲ, ਗੁਰਦੁਆਰਾ ਮਾਤਾ ਭਾਗ ਕੌਰ ਦੇ ਸੇਵਾਦਾਰ ਬਾਬਾ ਗੁਰਸੇਵਕ ਸਿੰਘ, ਪੂਰਨ ਸਿੰਘ ਝਬਾਲ, ਸਾਬਕਾ ਚੇਅਰਮੈਨ ਰਮਨ ਕੁਮਾਰ ਅਤੇ ਕਾ. ਦਵਿੰਦਰ ਸੋਹਲ, ਕਾ. ਗੁਰਸ਼ਿੰਦਰ ਸਿੰਘ ਅਤੇ ਜਥੇਦਾਰ ਕੁਲਵੰਤ ਸਿੰਘ ਤੇ ਪਿੰਡ ਅਧਾਰਿਤ ਸਿੱਖ ਜਥੇਬੰਦੀਆਂ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਮਹੱਤਤਾ ਨੂੰ ਮੁੱਖ ਰੱਖਦਿਆਂ ਕੂੜੇ ਦੇ ਡੰਪ ਨੂੰ ਇਥੋਂ ਰੋਕ ਕੇ ਹੋਰ ਜਗ੍ਹਾ 'ਤੇ ਤਬਦੀਲ ਕਰਨ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਮੰਗ ਪੱਤਰ ਦਿੱਤਾ | ਇਸ ਸਬੰਧੀ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵਲੋਂ ਡੰਪ ਨੂੰ ਰੋਕਣ ਲਈ ਡੀ.ਡੀ.ਪੀ.ਓ. ਤਰਨ ਤਾਰਨ ਦੀ ਡਿਊਟੀ ਲਗਾਈ ਦਿੱਤੀ ਗਈ ਹੈ | ਆਗੂਆਂ ਨੇ ਕਿਹਾ ਕਿ ਜੇਕਰ ਡੰਪ ਬਣਾਉਣ ਦਾ ਕੰਮ ਬੰਦ ਨਾ ਕੀਤਾ ਗਿਆ ਤਾਂ ਸਿੱਖ ਜਥੇਬੰਦੀਆਂ ਦਾ ਵੱਡਾ ਇਕੱਠ ਕਰਕੇ ਝਬਾਲ ਚੌਂਕ ਵਿਚ ਪ੍ਰਸ਼ਾਸਨ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਜਾਵੇਗਾ

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ 15 ਲੱਖ ਦੀ ਠੱਗੀ, ਮਾਮਲਾ ਦਰਜ ਅਗਲੀ ਖ਼ਬਰ ਕੈਨੇਡਾ ਵਿਚ ਭੇਦ ਭਰੇ ਹਾਲਾਤ 'ਚ ਜ਼ਿਲ੍ਹਾ ਲੁਧਿਆਣਾ ਦੀ ਲੜਕੀ ਦੀ ਮÏਤ
Ad Position 24