30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਵਿਦੇਸ਼ ਭੇਜਣ ਦੇ ਨਾਂਅ 'ਤੇ 15 ਲੱਖ ਦੀ ਠੱਗੀ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 24-04-2026

ਤਰਨ ਤਾਰਨ, 23 ਅਪ੍ਰੈਲ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਪੁਲਿਸ ਨੇ ਇਕ ਲੜਕੀ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਉਸ ਨਾਲ ਠੱਗੀ ਮਾਰਨ ਦੇ ਦੋਸ਼ ਹੇਠ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਐੱਸ.ਐੱਸ.ਪੀ. ਤਰਨ ਤਾਰਨ ਕੋਲ ਅੰਗਰੇਜ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਮਾਣੋਚਾਹਲ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਮਾ ਰਾਣੀ ਉਰਫ ਆਸਥਾ ਸ਼ਰਮਾ ਪਤਨੀ ਬਲਦੇਵ ਰਾਜ, ਬਲਦੇਵ ਰਾਜ ਪੁੱਤਰ ਓਮ ਪ੍ਰਕਾਸ਼ ਵਾਸੀਅਨ 38 ਜਵਾਹਰ ਨਗਰ ਬਟਾਲਾ ਰੋਡ ਅੰਮਿ੍ਤਸਰ ਮਾਲਕ ਲਾਇਸੰਸ ਧਾਰਕ ਵੀਜ਼ਾ ਆਨਕਾਲ ਇੰਮੀਗ੍ਰੇਸ਼ਨ, ਪਰਮਿੰਦਰਪਾਲ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਅਵਤਾਰ ਐਵੀਨਿਊ ਕੋਟ ਖਾਲਸਾ ਅੰਮਿ੍ਤਸਰ ਨੇ ਉਸ ਦੀ ਲੜਕੀ ਰਵਿੰਦਰ ਕੌਰ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਉਸ ਪਾਸੋਂ 15 ਲੱਖ ਰੁਪਏ ਲੈ ਕੇ ਠੱਗੀ ਮਾਰੀ ਹੈ | ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਐੱਸ.ਪੀ.(ਡੀ) ਅਜੇਰਾਜ ਸਿੰਘ ਵਲੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਜਿਸ 'ਤੇ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਵਲੋਂ ਉਕਤ ਵਿਅਕਤੀਆਂ ਖਿਲਾਫ਼ ਧੋਖਾਧੜੀ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਸਰਕਲ ਤਰਨ ਤਾਰਨ ਦੀ ਮੀਟਿੰਗ <br/> ਅਗਲੀ ਖ਼ਬਰ ਗੁਰਦੁਆਰਾ ਸਾਹਿਬ ਦੇ ਰਸਤੇ ਵਿਚ ਬਣਾਏ ਜਾ ਰਹੇ ਡੰਪ ਨੂੰ ਰੋਕਣ ਲਈ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨ...
Ad Position 24