30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਅੱਜ ਰਾਤ 8 ਵਜੇ ਸਿਵਲ ਡਿਫੈਂਸ ਵਲੋਂ ਕੀਤੀ ਜਾਵੇਗੀ ਬਲੈਕਆਊਟ ਮੌਕ ਡਰਿੱਲ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 24-04-2026
ਤਰਨ ਤਾਰਨ, 23 ਅਪ੍ਰੈਲ (ਹਰਿੰਦਰ ਸਿੰਘ)-ਗ੍ਰਹਿ ਮੰਤਰਾਲਾ ਭਾਰਤ ਸਰਕਾਰ ਨਵੀਂ ਦਿੱਲੀ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ 24 ਅਪ੍ਰੈਲ, 2026 ਨੂੰ ਰਾਤ 8 ਵਜੇ ਜ਼ਿਲ੍ਹਾ ਤਰਨ ਤਾਰਨ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕ ਆਊਟ ਮੌਕ ਡਰਿੱਲ ਕਰਵਾਈ ਜਾ ਰਹੀ ਹੈ | ਇਹ ਮੌਕ ਡਰਿੱਲ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਕਰਨ ਲਈ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਮੌਕ ਐਕਸਰਸਾਈਜ਼ ਏਅਰ ਰੇਡ ਚਿਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜੋ ਸਾਇਰਨਾਂ ਰਾਹੀਂ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਮੌਕ ਡਰਿੱਲ ਦੌਰਾਨ ਬਿਜਲੀ ਵਿਭਾਗ ਵਲੋਂ ਬਿਜਲੀ ਸਪਲਾਈ ਨੂੰ ਕੁਝ ਸਮੇਂ ਲਈ ਬੰਦ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕਰੀਬ 15 ਮਿੰਟ ਦੇ ਇਸ ਬਲੈਕ ਆਊਟ ਦੌਰਾਨ ਨਿਰਧਾਰਤ ਖੇਤਰਾਂ ਵਿਚ ਆਮ ਜਨਤਾ ਵਲੋਂ ਸਾਰੀਆਂ ਗੈਰ-ਜ਼ਰੂਰੀ ਬੱਤੀਆਂ ਬੰਦ ਕੀਤੀਆਂ ਜਾਣਗੀਆਂ, ਹਾਲਾਂਕਿ, ਜ਼ਰੂਰੀ ਸੇਵਾਵਾਂ ਇਸ ਦੌਰਾਨ ਚੱਲਦੀਆਂ ਰਹਿਣਗੀਆਂ | ਉਨ੍ਹਾਂ ਦੱਸਿਆ ਕਿ ਮੌਕ ਡਰਿੱਲ ਸਮਾਪਤ ਹੋਣ ਉਪਰੰਤ 'ਆਲ ਕਲੀਅਰ' ਸਿਗਨਲ (2 ਮਿੰਟ ਲਈ ਲਗਾਤਾਰ ਉੱਚ ਧੁਨੀ ਵਾਲਾ ਸਾਇਰਨ) ਦਿੱਤਾ ਜਾਵੇਗਾ, ਜੋ ਇਸ ਡਰਿੱਲ ਦੇ ਖ਼ਤਮ ਹੋਣ ਦਾ ਸੰਕੇਤ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਮੌਕ ਅਭਿਆਸ ਦੌਰਾਨ ਅੱਗ ਬੁਝਾਊ ਕਾਰਵਾਈ, ਬਚਾਅ ਅਤੇ ਰਾਹਤ ਕਾਰਜ, ਫਸਟ ਏਡ ਅਤੇ ਮੈਡੀਕਲ ਸਹਾਇਤਾ, ਜਖ਼ਮੀਆਂ ਦੀ ਢੁਆਈ, ਟ੍ਰੈਫਿਕ ਅਤੇ ਭੀੜ ਨਿਯੰਤਰਣ ਦੇ ਉਪਾਵਾਂ ਦੀ ਪ੍ਰਤੀਕਾਤਮਕ ਰਿਹਰਸਲ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮੌਕ ਡਰਿੱਲ ਦੌਰਾਨ ਵਲੰਟੀਅਰ, ਸਿਵਲ ਡਿਫੈਂਸ ਦੇ ਕਰਮਚਾਰੀ, ਸਿਹਤ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਪੁਲਿਸ ਅਧਿਕਾਰੀ ਵੀ ਹਾਜ਼ਰ ਹੋਣਗੇ | ਉਨ੍ਹਾਂ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਇਸ ਦੌਰਾਨ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਇਹ ਸਿਰਫ਼ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਲਈ ਇਕ ਰੁਟੀਨ ਡਰਿੱਲ ਹੈ | ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਇਸ ਬਲੈਕ ਆਊਟ ਡਰਿੱਲ ਦੌਰਾਨ ਸਿਵਲ ਡਿਫੈਂਸ ਦਾ ਸਾਥ ਦਿੱਤਾ ਜਾਵੇ ਅਤੇ ਆਪਣੇ ਘਰਾਂ ਤੇ ਦੁਕਾਨਾਂ ਆਦਿ ਦੀਆਂ ਸਾਰੀਆਂ ਲਾਈਟਾਂ ਬੰਦ ਰੱਖੀਆਂ ਜਾਣ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੂਰੇ ਦੇਸ਼ ਵਿਚ ਮੌਕ ਡਰਿੱਲ ਹਰੇਕ ਸਾਲ ਦੇ ਅਪ੍ਰੈਲ ਅਤੇ ਨਵੰਬਰ ਦੇ ਮਹੀਨੇ ਵਿਚ ਕਰਵਾਈ ਜਾਇਆ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇੇ ਚੱਲਦਿਆਂ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਸਰਕਲ ਤਰਨ ਤਾਰਨ ਦੀ ਮੀਟਿੰਗ <br/>
Ad Position 24