30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀ ਗਿ੍ਫ਼ਤਾਰ-ਐੱਸ. ਐੱਸ. ਪੀ. ਸੁਰਿੰਦਰ ਲਾਂਬਾ <br/>

Ad Position 21
No active advertisement
ਅਜੀਤ ਡੈਸਕ 24-04-2026
ਤਰਨ ਤਾਰਨ, 23 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲਵਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਅਤੇ ਵਿਕਰਮਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 5 ਗ੍ਰਾਮ 55 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਦਕਿ ਸਮਸ਼ੇਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਗੋਇੰਦਵਾਲ ਫ਼ਰਾਰ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਗੁਰਦੇਵ ਸਿੰਘ ਨੂੰ ਸੂਚਨਾ ਮਿਲੀ ਕਿ ਦਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਚੋਹਲਾ ਸਾਹਿਬ ਮੋਟਰਸਾਈਕਲ 'ਤੇ ਸਵਾਰ ਹੋ ਕੇ ਨਾਜਾਇਜ਼ ਸ਼ਰਾਬ ਵੇਚਣ ਜਾ ਰਿਹਾ ਹੈ ਤਾਂ ਤੁਰੰਤ ਉਨ੍ਹਾਂ ਨਾਕਾਬੰਦੀ ਦੌਰਾਨ ਮੋਟਰਸਾਈਕਲ ਨੰਬਰ ਪੀ.ਬੀ. 02 ਏ.ਡਬਲਯੂ 8953 'ਤੇ ਸਵਾਰ ਹੋ ਕੇ ਆ ਰਹੇ ਦਵਿੰਦਰ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 30 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਜੈਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਖੇਮਕਰਨ ਵਿਖੇ ਨਾਕਾਬੰਦੀ ਦੌਰਾਨ ਕਰਨ ਸਿੰਘ ਉਰਫ ਗੋਪੀ ਪੁੱਤਰ ਸੁੱਖਾ ਸਿੰਘ ਵਾਸੀ ਭੂਰਾ ਕੋਹਨਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਐੱਸ.ਆਈ.ਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਹਰਪ੍ਰੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲ ਐੱਸ.ਆਈ. ਰੋਹਾਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੇਟ ਦਦੇਹਰ ਸਾਹਿਬ ਨਜ਼ਦੀਕ ਨਾਕਾਬੰਦੀ ਦੌਰਾਨ ਜੋਬਨਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਸਰਹਾਲੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸੁੁਖਬੀਰ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਤੇਜ਼ੀ ਨਾਲ ਮਜ਼ਬੂਤ ਹੋ ਰਿਹਾ-ਲਾਲਪੁਰਾ <br/> ਅਗਲੀ ਖ਼ਬਰ ਹਥਿਆਰਾਂ ਨਾਲ ਲੈਸ ਹੋ ਕੇ ਵਿਅਕਤੀ ਦੀ ਕੀਤੀ ਕੁੱਟਮਾਰ, ਮਾਮਲਾ ਦਰਜ
Ad Position 24