30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸੁੁਖਬੀਰ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਤੇਜ਼ੀ ਨਾਲ ਮਜ਼ਬੂਤ ਹੋ ਰਿਹਾ-ਲਾਲਪੁਰਾ <br/>

Ad Position 21
No active advertisement
ਅਜੀਤ ਡੈਸਕ 24-04-2026
ਤਰਨ ਤਾਰਨ, 23 ਅਪ੍ਰੈਲ (ਹਰਿੰਦਰ ਸਿੰਘ)-ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਿਛਲੇ ਕਈ ਦਿਨਾਂ ਤੋਂ ਪੰਜਾਬ ਭਰ 'ਚ ਹਲਕਾ ਵਾਰ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਪੰਜਾਬ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਵਾਸੀ ਚਾਹੁੰਦੇ ਹਨ ਕਿ ਸੂਬੇ ਵਿਚ ਫਿਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੇ, ਤਾਂ ਜੋ ਬੰਦ ਪਈਆਂ ਲੋਕ ਸਹੂਲਤਾਂ ਨੂੰ ਮੁੜ ਚਾਲੂ ਕੀਤਾ ਜਾ ਸਕੇ | ਸ਼ੋ੍ਰਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਹੁਤ ਮਜ਼ਬੂਤ ਹੁੰਦਾ ਜਾ ਰਿਹਾ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਥੇ. ਪ੍ਰੇਮ ਸਿੰਘ ਲਾਲਪੁਰਾ ਦੇ ਸਪੁੱਤਰ ਅਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਲਾਲਪੁਰਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਪੰਜਾਬ ਦੇ ਲੋਕ ਇਸ ਧੋਖਾਸ਼ਾਹੀ ਦਾ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ 2027 ਵਿਚ ਵਿਧਾਨ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਰਸਿੰਘ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀ ਗਿ੍ਫ਼ਤਾਰ-ਐੱਸ. ਐੱਸ. ਪੀ. ਸੁਰਿੰਦਰ ਲਾਂਬਾ <br/>
Ad Position 24