30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਰਸਿੰਘ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 24-04-2026
ਭਿੱਖੀਵਿੰਡ, 23 ਅਪ੍ਰੈਲ (ਬੌਬੀ)-ਚੀਫ ਖਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਚੱਲ ਰਹੇ ਇਲਾਕੇ ਦਾ ਨਾਮਵਰ ਵਿਦਿਅਕ ਅਦਾਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਰਸਿੰਘ ਦੇ ਵਿਦਿਆਰਥੀਆਂ ਨੇ ਦੱਸਵੀਂ ਜਮਾਤ ਵਿਚੋਂ ਮਿਹਨਤ ਅਤੇ ਲਗਨ ਸਦਕਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਇਲਾਕੇ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ | ਸਕੂਲ ਦੇ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਸਿਮਰਨਪ੍ਰੀਤ ਕੌਰ 95 ਫੀਸਦੀ ਪ੍ਰਾਪਤ ਕਰਕੇ ਪਹਿਲਾ ਸਥਾਨ, ਗੁਰਨੂਰ ਕੌਰ ਵਲੋਂ 92.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਸਨੇਹਦੀਪ ਕੌਰ ਵਲੋਂ 87.4 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਹੈ | ਬਾਕੀ ਵਿਦਿਆਰਥੀਆਂ ਦਾ ਨਤੀਜਾ ਵੀ 100 ਪ੍ਰਤੀਸ਼ਤ ਰਿਹਾ | ਵਿਦਿਆਰਥੀਆਂ ਦਾ ਸਕੂਲ ਵਿਖੇ ਪਹੁੰਚਣ 'ਤੇ ਪਿੰ੍ਰਸੀਪਲ ਮਾਲਤੀ ਨਾਰੰਗ ਅਤੇ ਸਮੂਹ ਅਧਿਆਪਕਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਤੇਜਿੰਦਰਪਾਲ ਸਿੰਘ, ਅਮਰਿੰਦਰ ਸਿੰਘ, ਰਵਿੰਦਰ ਸਿੰਘ ਰਵੀ ਨੇ ਵਿਦਿਆਰਥੀਆਂ ਅਤੇ ਮਾਤਾ-ਪਿਤਾ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਵਿਦਿਆਰਥੀ ਐਨ. ਸੀ. ਸੀ. ਟ੍ਰੇਨਿੰਗ ਕੈਂਪ ਲਈ ਰਵਾਨਾ... ਅਗਲੀ ਖ਼ਬਰ ਸੁੁਖਬੀਰ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਤੇਜ਼ੀ ਨਾਲ ਮਜ਼ਬੂਤ ਹੋ ਰਿਹਾ-ਲਾਲਪੁਰਾ <br/>
Ad Position 24