30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਵਿਦਿਆਰਥੀ ਐਨ. ਸੀ. ਸੀ. ਟ੍ਰੇਨਿੰਗ ਕੈਂਪ ਲਈ ਰਵਾਨਾ <br/>

Ad Position 21
No active advertisement
ਅਜੀਤ ਡੈਸਕ 24-04-2026
ਭਿੱਖੀਵਿੰਡ, 23 ਅਪ੍ਰੈਲ (ਬੌਬੀ)-ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਵਿਦਿਆਰਥੀ ਐਨ.ਸੀ.ਸੀ. ਟ੍ਰੇਨਿੰਗ ਕੈਂਪ ਵਿਚ ਭਾਗ ਲੈਣ ਲਈ ਅੰਮਿ੍ਤਸਰ ਰਵਾਨਾ ਹੋਏ | ਇਹ ਟ੍ਰੇਨਿੰਗ ਕੈਂਪ ਪੀ.ਬੀ.ਆਈ. ਬੀ.ਐਨ. ਐਨ.ਸੀ.ਸੀ. ਅੰਮਿ੍ਤਸਰ ਵਲੋਂ ਬਾਬਾ ਕੁਮਾ ਸਿੰਘ ਜੀ ਇੰਜੀਨੀਅਰਿੰਗ ਕਾਲਜ ਹੁਸ਼ਿਆਰ ਨਗਰ ਅਟਾਰੀ ਰੋਡ ਵਿਚ ਲਗਾਇਆ ਗਿਆ | ਇਹ ਟ੍ਰੇਨਿੰਗ ਕੈਂਪ ਵਿਦਿਆਰਥੀਆਂ ਵਿਚ ਰਾਸ਼ਟਰੀ ਜਾਗਰੂਕਤਾ, ਨੈਤਿਕਤਾ ਅਤੇ ਆਤਮ-ਅਨੁਸ਼ਾਸਨ ਨੂੰ ਵਧਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ | ਸਕੂਲ ਦੇ ਏ.ਐਮ.ਓ. ਜਬਰਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਇਸ ਕੈਂਪ ਰਾਹੀਂ ਨਵੇਂ ਤਜ਼ਰਬੇ ਮਿਲਣਗੇ ਅਤੇ ਉਹ ਭਵਿੱਖ ਵਿਚ ਚੰਗੇ ਨਾਗਰਿਕ ਬਣਨ ਦੀ ਦਿਸ਼ਾ ਵਿਚ ਕਦਮ ਚੁੱਕਣਗੇ | ਸਕੂਲ ਪ੍ਰਬੰਧਕਾਂ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੀ ਸਫ਼ਲਤਾ ਦੀ ਕਾਮਨਾ ਕੀਤੀ | ਇਸ ਮੌਕੇ ਸਕੂਲ ਦੀ ਚੇਅਰਪਰਨ ਮੈਡਮ ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਇਸ ਟ੍ਰੇਨਿੰਗ ਰਾਹੀਂ ਆਪਣੇ ਅੰਦਰ ਆਤਮ ਵਿਸ਼ਵਾਸ ਅਤੇ ਲੀਡਰਸ਼ਿਪ ਦੇ ਗੁਣ ਵਿਕਸਤ ਕਰਨ |

Ad Position 22
No active advertisement
ਪਿਛਲੀ ਖ਼ਬਰ ਬੀਬੀ ਰਮਨਦੀਪ ਕੌਰ ਨੂੰ ਇੰਚਾਰਜ ਨਿਯੁਕਤ ਕਰਨ 'ਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ-ਅੰਮਿ੍ਤ ਰੰਧਾਵਾ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਰਸਿੰਘ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ <br/>
Ad Position 24