ਤਰਨ ਤਾਰਨ, 23 ਅਪ੍ਰੈਲ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਤੋਂ ਬੀਬੀ ਰਮਨਦੀਪ ਕੌਰ ਨੂੰ ਹਲਕਾ ਇੰਚਾਰਜ ਨਿਯੁਕਤ ਕਰਨਾ ਪਾਰਟੀ ਦਾ ਸ਼ਲਾਘਾਯੋਗ ਫੈਸਲਾ ਹੈ ਅਤੇ ਇਸ ਫੈਸਲੇ ਨਾਲ ਜਿੱਥੇ ਮਹਿਲਾਵਾਂ ਦਾ ਸਨਮਾਨ ਵਧਿਆ ਹੈ, ਉਥੇ ਇਲਾਕੇ ਦੇ ਲੋਕਾਂ 'ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਇਹ ਪ੍ਰਗਟਾਵਾ ਅੰਮਿ੍ਤ ਰੰਧਾਵਾ ਪਿੰਡ ਬੱਚੜੇ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਪਾਰਟੀ ਦਾ ਗ੍ਰਾਫ ਦਿਨੋਂ ਦਿਨ ਵੱਧ ਰਿਹਾ ਹੈ, ਉਥੇ ਮਹਿਲਾਵਾਂ ਦੀ ਪਾਰਟੀ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਜੋ ਕਿ ਸ਼ਲਾਘਾਯੋਗ ਫੈਸਲਾ ਹੈ | ਉਨ੍ਹਾਂ ਕਿਹਾ ਕਿ ਬੀਤੀ ਦਿਨ ਬੀਬੀ ਰਮਨਦੀਪ ਕੌਰ ਵਲੋਂ ਹਲਕਾ ਖਡੂਰ ਸਾਹਿਬ ਵਿਖੇ ਕੱਢੇ ਗਏ ਰੋਡ ਸ਼ੋਅ ਦੌਰਾਨ ਇਲਾਕੇ ਦੇ ਲੋਕਾਂ ਵਲੋਂ ਭਰਵਾਂ ਪਿਆਰ ਅਤੇ ਮਾਣ ਸਤਿਕਾਰ ਦਿੱਤਾ ਗਿਆ, ਜਿਸ ਲਈ ਉਹ ਇਲਾਕੇ ਦਾ ਲੋਕਾਂ ਦਾ ਧੰਨਵਾਦ ਕਰਦੇ ਹਨ |