ਅੰਮਿ੍ਤਸਰ, 23 ਅਪ੍ਰੈਲ (ਹਰਮਿੰਦਰ ਸਿੰਘ)-ਪਹਿਲਗਾਮ ਅੱਤਵਾਦੀ ਹਮਲੇ 'ਚ ਮਾਰੇ ਗਏ ਮਾਸੂਮ ਲੋਕਾਂ ਨੂੰ ਯਾਦ ਕਰਦੇ ਹੋਏ ਵਿਧਾਨ ਸਭਾ ਹਲਕਾ ਉੱਤਰੀ ਦੇ ਭਾਜਪਾ ਵਲੋਂ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਦੀ ਅਗਵਾਈ ਹੇਠ ਉਸ ਦੇ ਦਫ਼ਤਰ ਗੁਰੂ ਗੋਬਿੰਦ ਸਿੰਘ ਨਗਰ ਖੰਡੇ ਵਾਲਾ ਚੌਕ ਮਜੀਠਾ ਰੋਡ ਨੇੜੇ, ਵਿਖੇ ਸ਼ਰਧਾਂਜਲੀ ਸਮਾਰੋਹ ਕੀਤਾ ਗਿਆ | ਜਿਸ ਦੌਰਾਨ ਭਾਜਪਾ ਵਰਕਰਾਂ ਨੇ ਪਿਛਲੇ ਸਾਲ ਪਹਿਲਗਾਮ ਅੱਤਵਾਦੀ ਹਮਲੇ ਵਿਚ ਮਾਰੇ ਗਏ 26 ਮਾਸੂਮ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ | ਇਸ ਮੌਕੇ ਉੱਤਰੀ ਬਾਈਪਾਸ ਮੰਡਲ ਦੇ ਪ੍ਰਧਾਨ ਕਿਸ਼ੋਰ ਰੈਨਾ, ਡਾ. ਰਾਜੇਸ਼ ਰਾਮਮੂਰਤੀ, ਸ਼ਕਤੀ ਕਲਿਆਣ, ਜਾਜੀ ਪ੍ਰਧਾਨ, ਰਾਮ ਜੀ, ਰਮੇਸ਼ ਗਿੱਲ, ਸੁਨੀਲ ਹੰਸ, ਵਿਕਰਮ ਡੰਡੋਨਾ, ਅੰਕੁਸ਼, ਮੇਜਰ ਸਿੰਘ, ਯੁਵਰਾਜ ਸਿੰਘ, ਮੰਗਲ ਸਿੰਘ ਆਦਿ ਹਾਜ਼ਰ ਸਨ | ਇਸ ਦੌਰਾਨ ਸੁਖਮਿੰਦਰ ਸਿੰਘ ਪਿੰਟੂ ਨੇ ਕਿਹਾ ਕਿ ਪੂਰਾ ਦੇਸ਼ ਆਪਣੇ ਮਾਸੂਮ ਬੱਚਿਆਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲ ਸਕਦਾ | ਭਾਜਪਾ ਅਤੇ ਪੂਰਾ ਦੇਸ਼ ਇਸ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਮਾਸੂਮ ਲੋਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦਾ ਹੈ | ਸੁਖਮਿੰਦਰ ਪਿੰਟੂ ਨੇ ਕਿਹਾ ਕਿ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਭਾਰਤੀ ਫੌਜ ਕਿਸੇ ਵੀ ਤਰ੍ਹਾਂ ਦੇ ਪਾਕਿਸਤਾਨ ਤੋਂ ਟੇ੍ਰਨਿੰਗ ਪ੍ਰਾਪਤ ਅੱਤਵਾਦੀ ਹਮਲੇ ਦਾ ਢੁਕਵਾਂ ਜਵਾਬ ਦੇਣ ਦੇ ਸਮਰੱਥ ਹੈ |